09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਏਸ਼ੀਆ ਕੱਪ ਦੇ ਹਾਈਵੋਲਟੇਜ ਮੁਕਾਬਲੇ ਵਿਚ ਭਾਰਤ ਨੇ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੂੰ

ਦੁਬਈ, 14 ਸਤੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ।ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ...

Ad Position 21
No active advertisement
ਅਜੀਤ ਡੈਸਕ 14-09-2025

ਦੁਬਈ, 14 ਸਤੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ।ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ 'ਤੇ 127 ਦੌੜਾਂ ਬਣਾਈਆਂ।
ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਨਿਰਧਾਰਤ ਟੀਚਾ 15.5 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤ ਵਲੋਂ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਸਭ ਤੋਂ ਵੱਧ 47 ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਇਸ ਤੋਂ ਇਲਾਵਾ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ, ਤਿਲਕ ਵਰਮਾ ਨੇ 31-31, ਸ਼ੁਭਮਨ ਗਿੱਲ ਨੇ 10 ਦੌੜਾਂ ਦਾ ਯੋਗਦਾਨ ਦਿੱਤਾ, ਜਦਕਿ ਸ਼ਿਵਮ ਦੂਬੇ 10 ਦੌੜਾਂ ਬਣਾ ਕੇ ਅੰਤ ਤੱਕ ਆਊਟ ਨਹੀਂ ਹੋਏ। ਪਾਕਿਸਤਾਨ ਵਲੋਂ ਸੈਮ ਆਯੂਬ ਸਭ ਤੋਂ ਸਫ਼ਲ ਗੇਂਦਬਾਜ਼ ਰਹੇ, ਜਿਸ ਨੇ ਭਾਰਤ ਦੀਆਂ ਤਿੰਨੋ ਵਿਕਟਾਂ ਹਾਸਲ ਕੀਤੀਆਂ। ਭਾਰਤ ਦੇ ਅਕਸ਼ਰ ਪਟੇਲ ਨੂੰ ਗੇਮ ਚੇਂਜਰ ਆਫ ਦ ਮੈਚ, ਪਾਕਿਸਤਾਨ ਦੇ ਸ਼ਾਹਿਨ ਅਫਰੀਦੀ ਨੂੰ ਸੁਪਰ ਸਿਕਸਸ ਆਫ ਦ ਮੈਚ ਅਤੇ ਭਾਰਤ ਦੇ ਕੁਲਦੀਪ ਯਾਦਵ ਨੂੰ ਪਲੇਅਰ ਆਫ ਦ ਮੈਚ ਦਾ ਪੁਰਸਕਾਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਪਹਿਲੇ ਵਨਡੇ 'ਚ ਆਸਟ੍ਰੇਲੀਆ ਤੋਂ 8 ਵਿਕਟਾਂ ਨਾਲ ਹਾਰੀ ਭਾਰਤੀ ਮਹਿਲਾ ਕ੍ਰਿਕਟ ਟੀਮ ਅਗਲੀ ਖ਼ਬਰ ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਭਾਰਤ ਨੇ ਗੁਆਈ ਤੀਜੀ ਵਿਕਟ, ਤਿਲਕ ਵਰਮਾ 31 ਦੌੜਾਂ ਬਣਾ ਕੇ ਆਊਟ
Ad Position 24