09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਰਾਹੁਲ ਗਾਂਧੀ ਘੋਨੇਵਾਲਾ (ਅਜਨਾਲਾ) ਪੁੱਜੇ

ਅਜਨਾਲਾ, ਰਮਦਾਸ, ਗੱਗੋਮਾਹਲ 15 ਸਤੰਬਰ (ਢਿੱਲੋਂ/ਵਾਹਲਾ/ਸੰਧੂ)- ਮਾਝੇ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ ਗੁਰਦਾਸਪੁਰ ਅਤੇ ਪਠਾਨਕੋਟ ਦੇ ਖੇਤਰ ਵਿਚ ਆਏ ਭਿਆਨਕ ਹੜ੍ਹਾਂ ਦਾ ਜਾਇਜ਼ਾ ਲੈਣ ਲਈ....

Ad Position 21
No active advertisement
ਅਜੀਤ ਡੈਸਕ 15-09-2025

ਅਜਨਾਲਾ, ਰਮਦਾਸ, ਗੱਗੋਮਾਹਲ 15 ਸਤੰਬਰ (ਢਿੱਲੋਂ/ਵਾਹਲਾ/ਸੰਧੂ)- ਮਾਝੇ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ ਗੁਰਦਾਸਪੁਰ ਅਤੇ ਪਠਾਨਕੋਟ ਦੇ ਖੇਤਰ ਵਿਚ ਆਏ ਭਿਆਨਕ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਹਲਕਾ ਅਜਨਾਲਾ ਦੇ ਪਿੰਡ ਘੋਨੇਵਾਲਾ ਵਿਖੇ ਪਹੁੰਚੇ ਚੁੱਕੇ ਹਨ।ਘੋਨੇਵਾਲਾ ਪਹੁੰਚ ਕੇ ਉਹ ਇਕ ਘਰ ਵਿਚ ਪਹੁੰਚ ਕੇ ਹੜ੍ਹ ਪੀੜਤ ਪਰਿਵਾਰ ਦਾ ਹਾਲ ਜਾਣ ਰਹੇ ਹਨ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਹਨ। ਘੋਨੇਵਾਲਾ ਪਿੰਡ ਤੋਂ ਬਾਅਦ ਰਾਹੁਲ ਗਾਂਧੀ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਣਗੇ ।

Ad Position 22
No active advertisement
ਪਿਛਲੀ ਖ਼ਬਰ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਪੀ ਕੀਤੀ ਆਤਮਹੱਤਿਆ ਅਗਲੀ ਖ਼ਬਰ ਕੋਲਕਾਤਾ ਵਿਖੇ 350 ਸਾਲਾ ਸ਼ਤਾਬਦੀ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ’ਚ ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ
Ad Position 24