09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਕੇਂਦਰ ਤੇ ਰਾਜ ਸਰਕਾਰ ਹੜ੍ਹ ਪੀੜ੍ਹਤਾਂ ਦੀ ਲੋਂੜੀਦੀ ਮਦਦ ਨਹੀਂ ਕਰ ਰਹੇ- ਸਿਮਰਨਜੀਤ ਸਿੰਘ ਮਾਨ

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਨਾਂ ਤਾਂ ਕੇਂਦਰ ਸਰਕਾਰ ਤੇ....

Ad Position 21
No active advertisement
ਅਜੀਤ ਡੈਸਕ 15-09-2025

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਨਾਂ ਤਾਂ ਕੇਂਦਰ ਸਰਕਾਰ ਤੇ ਨਾ ਹੀ ਰਾਜ ਸਰਕਾਰ ਹੜ੍ਹ ਪੀੜ੍ਹਤਾਂ ਦੀ ਲੋਂੜੀਦੀ ਮਦਦ ਕਰ ਰਹੇ ਹਨ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਪਾਕਿਸਤਾਨ ਵਿਚ ਹੜ੍ਹ ਭਾਰਤੀ ਪੰਜਾਬ ਅਤੇ ਪਾਕਿਸਤਾਨ ਲਈ ਇਕ ਦਿਸ਼ਾ ਹੈ, ਜੋ ਭਾਰਤ ਦੇ ਅਨੁਸਾਰ ਕੰਮ ਕਰਦੇ ਹਨ, ਨਹੀਂ ਤਾਂ ਭਾਰਤ ਸਾਰੇ ਡੈਮ ਖੋਲ੍ਹ ਦੇਵੇਗਾ ਅਤੇ ਸਾਨੂੰ ਖ਼ਤਮ ਕਰ ਦੇਵੇਗਾ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਰਤ ਨੇ ਸਿੱਖਾਂ ਦੀ ਮਿੱਥ ਕੇ ਹੱਤਿਆ ਲਈ ਅਮਰੀਕਾ, ਕੈਨੇਡਾ ਵਰਗੇ ਹੋਰ ਦੇਸ਼ਾਂ ਦੀ ਪ੍ਰਭੂਸੱਤਾ ਨੂੰ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ 25, 26 ਸਤੰਬਰ ਨੂੰ ਯੂ.ਐਨ.ਓ. ਦਾ ਇਕ ਸੈਸ਼ਨ ਹੈ ਤੇ ਇਸ ਸੈਸ਼ਨ ਵਿਚ ਹਿੱਸਾ ਲੈਣ ਲਈ ਜਦੋਂ ਵੀ ਪ੍ਰਧਾਨ ਮੰਤਰੀ ਜਾਂ ਵਿਦੇਸ਼ ਮੰਤਰੀ ਜਾਣ ਤਾਂ ਸਿੱਖਾਂ ਨੂੰ ਯੂ. ਐਨ. ਓ. ਇਮਾਰਤ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਇਸ ਮੌਕੇ ਉਪਕਾਰ ਸਿੰਘ ਸੰਧੂ, ਪ੍ਰੋ: ਮਹਿੰਦਰਪਾਲ ਸਿੰਘ ਸਮੇਤ ਹੋਰ ਆਗੂ ਵੀ ਹਾਜਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਗੁਰਪੁਰਬ ਮਨਾਉਣ ਜਾ ਰਹੇ ਸਿੱਖ ਜਥੇ ’ਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਲਗਾਉਣਾ ਸਿੱਖਾਂ ਦੇ ਧਾਰਮਿਕ... ਅਗਲੀ ਖ਼ਬਰ ਪੰਜਾਬ ਦੇ ਪ੍ਰਭਾਵਿਤ ਲੋਕਾਂ ਨਾਲ ਖੜੇ ਹੋਣ ਲਈ ਆਏ ਹਨ ਰਾਹੁਲ ਗਾਂਧੀ- ਚਰਨਜੀਤ ਸਿੰਘ ਚੰਨੀ
Ad Position 24