10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਸੁਪਰੀਮ ਕੋਰਟ ਨੇ ‘ਵੰਤਾਰਾ’ ਨੂੰ ਦਿੱਤੀ ਕਲੀਨ ਚਿੱਟ

ਨਵੀਂ ਦਿੱਲੀ, 15 ਸਤੰਬਰ- ਸੁਪਰੀਮ ਕੋਰਟ ਵਲੋਂ ਗਠਿਤ ਐਸ.ਆਈ.ਟੀ. ਨੇ ਗੁਜਰਾਤ ਦੇ ਜੰਗਲੀ ਜੀਵ ਅਤੇ ਮੁੜ ਵਸੇਬਾ ਕੇਂਦਰ ‘ਵੰਤਾਰਾ’ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਜਿਸ ਨਾਲ ਉਸ ਨੂੰ ਵੱਡੀ ਰਾਹਤ...

Ad Position 21
No active advertisement
ਅਜੀਤ ਡੈਸਕ 15-09-2025

ਨਵੀਂ ਦਿੱਲੀ, 15 ਸਤੰਬਰ- ਸੁਪਰੀਮ ਕੋਰਟ ਵਲੋਂ ਗਠਿਤ ਐਸ.ਆਈ.ਟੀ. ਨੇ ਗੁਜਰਾਤ ਦੇ ਜੰਗਲੀ ਜੀਵ ਅਤੇ ਮੁੜ ਵਸੇਬਾ ਕੇਂਦਰ ‘ਵੰਤਾਰਾ’ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਜਿਸ ਨਾਲ ਉਸ ਨੂੰ ਵੱਡੀ ਰਾਹਤ ਮਿਲੀ ਹੈ। ਐਸ.ਆਈ.ਟੀ. ਅਧਿਕਾਰੀਆਂ ਨੇ ਵੰਤਾਰਾ ਵਿਚ ਨਿਯਮਾਂ ਅਤੇ ਰੈਗੂਲੇਟਰੀ ਉਪਾਵਾਂ ਦੀ ਪਾਲਣਾ ’ਤੇ ਸੰਤੁਸ਼ਟੀ ਪ੍ਰਗਟਾਈ ਹੈ। ਜਸਟਿਸ ਪੰਕਜ ਮਿੱਤਲ ਅਤੇ ਜਸਟਿਸ ਪੀ.ਬੀ. ਵਰਾਲੇ ਦੇ ਬੈਂਚ ਨੇ ਰਿਪੋਰਟ ਨੂੰ ਰਿਕਾਰਡ ’ਤੇ ਲਿਆ ਅਤੇ ਕਿਹਾ ਕਿ ਅਧਿਕਾਰੀਆਂ ਨੇ ਵੰਤਾਰਾ ਵਿਚ ਪਾਲਣਾ ਅਤੇ ਰੈਗੂਲੇਟਰੀ ਉਪਾਵਾਂ ਦੇ ਮੁੱਦੇ ’ਤੇ ਸੰਤੁਸ਼ਟੀ ਪ੍ਰਗਟਾਈ ਹੈ।

ਇਹ ਰਿਪੋਰਟ ਸ਼ੁੱਕਰਵਾਰ ਨੂੰ ਪੇਸ਼ ਕੀਤੀ ਗਈ ਸੀ ਅਤੇ ਸੁਪਰੀਮ ਕੋਰਟ ਨੇ ਅੱਜ ਇਸ ਦਾ ਅਧਿਐਨ ਕੀਤਾ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਰਿਪੋਰਟ ਦਾ ਅਧਿਐਨ ਕਰਨ ਤੋਂ ਬਾਅਦ ਇਕ ਵਿਸਤ੍ਰਿਤ ਆਦੇਸ਼ ਪਾਸ ਕਰੇਗੀ। ਸੁਪਰੀਮ ਕੋਰਟ ਵਿਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਸ ਵਿਚ ਦੋਸ਼ ਲਗਾਏ ਗਏ ਸਨ ਕਿ ਵੰਤਾਰਾ ਵਿਚ ਕਾਨੂੰਨਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਅਤੇ ਵਿਦੇਸ਼ਾਂ ਤੋਂ ਜਾਨਵਰਾਂ ਖਾਸ ਕਰਕੇ ਹਾਥੀਆਂ ਨੂੰ ਪ੍ਰਾਪਤ ਕਰਨ ਦੇ ਵੀ ਦੋਸ਼ ਲਗਾਏ ਗਏ ਸਨ। ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰਦੇ ਹੋਏ ਅਤੇ ਵੱਖ-ਵੱਖ ਮੀਡੀਆ ਰਿਪੋਰਟਾਂ ਦੇ ਆਧਾਰ ’ਤੇ ਸੁਪਰੀਮ ਕੋਰਟ ਨੇ ਦੋਸ਼ਾਂ ਦੀ ਜਾਂਚ ਲਈ ਇਕ ਐਸ.ਆਈ.ਟੀ. ਦਾ ਗਠਨ ਕੀਤਾ।

ਐਸ.ਆਈ.ਟੀ. ਦਾ ਗਠਨ 25 ਅਗਸਤ ਨੂੰ ਕੀਤਾ ਗਿਆ ਸੀ ਅਤੇ ਜਸਟਿਸ ਜੇ ਚੇਲਾਮੇਸ਼ਵਰ ਨੂੰ ਇਸ ਐਸ.ਆਈ.ਟੀ. ਦਾ ਮੁਖੀ ਬਣਾਇਆ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਗੜਗੱਜ ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਗੁਰਪੁਰਬ ਮਨਾਉਣ ਜਾ ਰਹੇ ਸਿੱਖ ਜਥੇ ’ਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਲਗਾਉਣਾ ਸਿੱਖਾਂ ਦੇ ਧਾਰਮਿਕ...
Ad Position 24