10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਭਾਰਤ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਗੜਗੱਜ

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼....

Ad Position 21
No active advertisement
ਅਜੀਤ ਡੈਸਕ 15-09-2025

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਦੇਸ਼ਾਂ ਵਿਚਕਾਰ ਕ੍ਰਿਕਟ ਖੇਡਿਆ ਜਾ ਸਕਦਾ ਹੈ ਤਾਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਕਿਉਂ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਇਸ ਖ਼ੇਤਰ ਵਿਚ ਸ਼ਾਂਤੀ ਤੇ ਤਰੱਕੀ ਚਾਹੁੰਦੀਆਂ ਹਨ ਤਾਂ ਇਸ ਲਈ ਜ਼ਰੂਰੀ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਸੰਬੰਧ ਆਪਸ ਵਿਚ ਸੁਖਾਵੇਂ ਹੋਣ ਅਤੇ ਇਹ ਦੇਸ਼ ਆਪਸ ਵਿਚ ਵਪਾਰ ਦੇ ਰਸਤੇ ਖੋਲ੍ਹਣ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ ਅਨੁਸਾਰ ਹਰ ਸਾਲ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਂਦੇ ਹਨ, ਲੇਕਿਨ ਭਾਰਤ ਸਰਕਾਰ ਵਲੋਂ ਇਸ ਵਾਰ ਲਏ ਗਏ ਫ਼ੈਸਲੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਸਿੱਖ ਸੰਗਤ ਨੂੰ ਵਾਂਝੇ ਰੱਖਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਵੱਸਦੀ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਉਂਦੀ ਹੈ ਅਤੇ ਸ੍ਰੀ ਨਨਕਾਣਾ ਸਾਹਿਬ ਗੁਰੂ ਸਾਹਿਬ ਜੀ ਦਾ ਜਨਮ ਅਸਥਾਨ ਹੋਣ ਕਰਕੇ ਹਰ ਸਾਲ ਹਜ਼ਾਰਾਂ ਹੀ ਸਿੱਖ ਸੰਗਤਾਂ ਇਥੇ ਨਤਮਸਤਕ ਹੋਣ ਪੁੱਜਦੀਆਂ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਪਿਛਲੇ ਸਮੇਂ ਜੋ ਵੀ ਤਲਖ਼ੀ ਵਾਲਾ ਮਾਹੌਲ ਬਣਿਆ ਸੀ ਇਸ ਦਾ ਅਸਰ ਭਾਈਚਾਰਿਆਂ ਦੇ ਸੰਬੰਧਾਂ ’ਤੇ ਨਹੀਂ ਪੈਣਾ ਚਾਹੀਦਾ ਬਲਕਿ ਸਦਭਾਵਨਾ ਤੇ ਗੱਲਬਾਤ ਨਾਲ ਮਸਲੇ ਹੱਲ ਕਰਨੇ ਚਾਹੀਦੇ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਦੋਵੇਂ ਦੇਸ਼ ਆਪਸ ਵਿਚ ਕ੍ਰਿਕਟ ਜਾਂ ਕੋਈ ਹੋਰ ਖੇਡ ਖੇਡਦੇ ਹਨ ਤਾਂ ਇਹ ਇਕ ਚੰਗੀ ਪਹਿਲ ਹੈ, ਇਸਦਾ ਸਵਾਗਤ ਹੈ, ਇਸ ਨਾਲ ਆਪਸੀ ਰਿਸ਼ਤਿਆਂ ਵਿਚ ਸੁਧਾਰ ਹੋਵੇਗਾ, ਪਰੰਤੂ ਸਿੱਖ ਜਥਿਆਂ ਸੰਬੰਧੀ ਵੀ ਇਹ ਹੀ ਨੀਤੀ ਅਪਣਾਉਣੀ ਚਾਹੀਦੀ ਹੈ। ਪਾਕਿਸਤਾਨ ਨਾਲ ਕ੍ਰਿਕਟ ਮੈਚ ਖੇਡਣ ’ਤੇ ਭਾਰਤ ਅੰਦਰ ਵਿਰੋਧੀ ਸਿਆਸੀ ਧਿਰਾਂ ਖ਼ਾਸਕਰ ਜਿਹੜੀਆਂ ਧਿਰਾਂ ਪੰਜਾਬ ਅੰਦਰ ਕੰਮ ਕਰ ਰਹੀਆਂ ਹਨ, ਉਨ੍ਹਾਂ ਵਲੋਂ ਇਸ ਮਸਲੇ ’ਤੇ ਸਰਕਾਰ ਦਾ ਵਿਰੋਧ ਕਰਨਾ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਖੇਡੇ ਜਾਣ ਨਾਲ ਕੁਝ ਵੀ ਮਾੜਾ ਜਾਂ ਗਲਤ ਨਹੀਂ ਹੋਇਆ ਅਤੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਬਾਰੇ ਵੀ ਇਹ ਹੀ ਪਹੁੰਚ ਰੱਖਣੀ ਚਾਹੀਦੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਇਕ ਪਾਸੇ ਤਾਂ ਸਿੱਖ ਸੰਗਤਾਂ ਤੇ ਸੰਸਥਾਵਾਂ ਵਲੋਂ ਬੀਤੇ ਸਮੇਂ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਲਗਾਤਾਰ ਸਰਕਾਰ ਪਾਸੋਂ ਕੀਤੀ ਜਾ ਰਹੀ ਹੈ ਤਾਂ ਦੂਜੇ ਪਾਸੇ ਸਰਕਾਰ ਨੇ ਹੁਣ ਹਰ ਸਾਲ ਸਮਝੌਤੇ ਅਨੁਸਾਰ ਵੀਜ਼ਾ ਪ੍ਰਾਪਤ ਕਰਕੇ ਜਾਂਦੇ ਸਿੱਖ ਜਥਿਆਂ ’ਤੇ ਵੀ ਰੋਕ ਲਗਾ ਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 1947 ਦੀ ਵੰਡ ਮੌਕੇ ਸਿੱਖਾਂ ਤੇ ਪੰਜਾਬੀਆਂ ਨੇ ਵੱਡਾ ਸੰਤਾਪ ਹੰਢਾਇਆ ਹੈ ਤੇ ਉਨ੍ਹਾਂ ਨੂੰ ਵੱਡੀ ਗਿਣਤੀ ਵਿਚ ਜਾਨੋਂ ਪਿਆਰੇ ਗੁਰਧਾਮਾਂ ਤੋਂ ਵਿਛੋੜਿਆ ਗਿਆ ਹੈ ਅਤੇ ਹੁਣ ਸਿੱਖ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਏ. ਐਨ. ਟੀ. ਐੱਫ. ਵਲੋਂ ਨਾਈਜੀਰੀਅਨ ਨਾਗਰਿਕ ਵਪਾਰਕ ਮਾਤਰਾ ਵਿਚ ਕੋਕੀਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਸੁਪਰੀਮ ਕੋਰਟ ਨੇ ‘ਵੰਤਾਰਾ’ ਨੂੰ ਦਿੱਤੀ ਕਲੀਨ ਚਿੱਟ
Ad Position 24