10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਯੂ.ਕੇ. ’ਚ ਸਿੱਖ ਲੜਕੀ ’ਤੇ ਨਸਲੀ ਹਮਲਾ ਅਤੇੇ ਜ਼ਬਰ ਜਨਾਹ ਮਨੁੱਖਤਾ ਲਈ ਸ਼ਰਮਨਾਕ- ਐਡਵੋਕੇਟ ਧਾਮੀ

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਇੰਗਲੈਂਡ ਅੰਦਰ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਅਤੇੇ ਜ਼ਬਰ ਜਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ....

Ad Position 21
No active advertisement
ਅਜੀਤ ਡੈਸਕ 15-09-2025

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਇੰਗਲੈਂਡ ਅੰਦਰ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਅਤੇੇ ਜ਼ਬਰ ਜਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਪੀੜਤਾਂ ਨੂੰ ਪ੍ਰਭਾਵਿਤ ਕਰਦੀਆਂ ਹਨ, ਬਲਕਿ ਪੂਰੇ ਭਾਈਚਾਰੇ ਵਿਚ ਵੀ ਡਰ ਦਾ ਮਾਹੌਲ ਸਿਰਜਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਅੰਦਰ ਲਗਾਤਾਰ ਹੋ ਰਹੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਰਕਾਰਾਂ ਨੂੰ ਸੰਜੀਦਗੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਯੂ.ਕੇ. ਅਤੇ ਹੋਰ ਦੇਸ਼ਾਂ ਵਿਚ ਘੱਟ-ਗਿਣਤੀ ਭਾਈਚਾਰਿਆਂ ਵਿਰੁੱਧ ਨਫ਼ਰਤੀ ਅਪਰਾਧਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਇਸ ਮਾਮਲੇ ਵਿਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇ ਕੇ ਪੀੜਤ ਲੜਕੀ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।
ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਵਿਭਾਗ ਨੂੰ ਵੀ ਇਹ ਮਾਮਲਾ ਯੂ.ਕੇ. ਦੀ ਸਰਕਾਰ ਕੋਲ ਉਠਾਉਣ ਅਤੇ ਉਥੇ ਵੱਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਕਜੁਟਤਾ ਨਾਲ ਅਜਿਹੇ ਅਪਰਾਧਾਂ ਵਿਰੁੱਧ ਅਵਾਜ਼ ਉਠਾ ਕੇ ਨਫ਼ਰਤ ਫ਼ੈਲਾਉਣ ਵਾਲੀਆਂ ਤਾਕਤਾਂ ਨੂੰ ਨਾਕਾਮ ਕੀਤਾ ਜਾਵੇੇ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜੱਥਿਆਂ ਨੂੰ ਜਾਣ ਦੀ ਦਿੱਤੀ ਜਾਵੇ ਪ੍ਰਵਾਨਗੀ - ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ
Ad Position 24