10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਪਟਿਆਲਾ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਤਿੰਨ ਪੁਲਿਸ ਮੁਲਾਜ਼ਮਾਂ ’ਤੇ ਹਮਲੇ ਦਾ ਮਾਮਲਾ

ਪਟਿਆਲਾ, 15 ਸਤੰਬਰ (ਅਮਨਦੀਪ ਸਿੰਘ)- ਅਦਾਲਤ ਵਲੋਂ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਦੀ ਪਟੀਸ਼ਨ ’ਤੇ ਉਸ ਦਾ ਮੈਡੀਕਲ ਚੈੱਕਅਪ ਕਰਨ ਲਈ ਡਾਕਟਰਾਂ ਦਾ ਬੋਰਡ ਗਠਿਤ ਕਰਨ ਦੇ....

Ad Position 21
No active advertisement
ਅਜੀਤ ਡੈਸਕ 15-09-2025

ਪਟਿਆਲਾ, 15 ਸਤੰਬਰ (ਅਮਨਦੀਪ ਸਿੰਘ)- ਅਦਾਲਤ ਵਲੋਂ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਦੀ ਪਟੀਸ਼ਨ ’ਤੇ ਉਸ ਦਾ ਮੈਡੀਕਲ ਚੈੱਕਅਪ ਕਰਨ ਲਈ ਡਾਕਟਰਾਂ ਦਾ ਬੋਰਡ ਗਠਿਤ ਕਰਨ ਦੇ ਫੈਸਲੇ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਸੰਦੀਪ ਸਿੰਘ ਸੰਨੀ ਨੂੰ ਸੰਗਰੂਰ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਜਾਵੇਗਾ। ਸੰਦੀਪ ਸਿੰਘ ਸੰਨੀ ਦੇ ਵਕੀਲ ਘੁੰਮਣ ਬ੍ਰਦਰਜ਼ ਨੇ ਦੋਸ਼ ਲਗਾਇਆ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਸੰਦੀਪ ਸਿੰਘ ਸੰਨੀ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਇਸ ਨੂੰ ਛੁਪਾਉਣ ਲਈ ਅਦਾਲਤ ਦੇ ਹੁਕਮਾਂ ਦੀ ਵੀ ਪਾਲਣਾ ਨਹੀਂ ਕੀਤੀ ਗਈ ਅਤੇ ਸਵੇਰ ਦੇ ਹੁਕਮਾਂ ਦੇ ਜਵਾਬ ਵਿਚ ਕਿਹਾ ਗਿਆ ਕਿ ਅਸੀਂ ਸੰਦੀਪ ਸਿੰਘ ਨੂੰ ਸੰਗਰੂਰ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀਂ ਅਦਾਲਤ ਨੂੰ ਬੇਨਤੀ ਕਰ ਰਹੇ ਹਾਂ ਕਿ ਸੰਦੀਪ ਸਿੰਘ ਨੂੰ ਸੰਗਰੂਰ ਜੇਲ੍ਹ ਤੋਂ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿਚ ਮੈਡੀਕਲ ਚੈੱਕਅਪ ਲਈ ਲਿਆਂਦਾ ਜਾਵੇ, ਜੋ ਕਿ ਅੱਜ ਪਟਿਆਲਾ ਵਿਚ ਹੋਣਾ ਸੀ ਪਰ ਜੇਲ੍ਹ ਪ੍ਰਸ਼ਾਸਨ ਨੇ ਆਪਣੇ ਆਪ ਨੂੰ ਬਚਾਉਣ ਲਈ ਉਸ ਨੂੰ ਸੰਗਰੂਰ ਭੇਜਣ ਦੀ ਗੱਲ ਕਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਰਾਜ ਮੰਤਰੀ ਡਾਕਟਰ ਰਾਜ ਭੂਸ਼ਨ ਚੌਧਰੀ ਵਲੋਂ ਹਲਕਾ ਜ਼ੀਰਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜੱਥਿਆਂ ਨੂੰ ਜਾਣ ਦੀ ਦਿੱਤੀ ਜਾਵੇ ਪ੍ਰਵਾਨਗੀ - ਸੁਖਬੀਰ ਸਿੰਘ ਬਾਦਲ
Ad Position 24