10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਮਹਿਲ ਕਲਾਂ 'ਚ ਸੰਤ ਬਾਬਾ ਨੰਦ ਸਿੰਘ ਤੇ ਸੰਤ ਬਾਬਾ ਈਸ਼ਰ ਸਿੰਘ ਦੀ ਯਾਦ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਮਹਿਲ ਕਲਾਂ,15 ਸਤੰਬਰ (ਅਵਤਾਰ ਸਿੰਘ ਅਣਖੀ)-ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਦੇ ਆਗਮਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਅਤੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਠਾਠ ਨਾਨਕਸਰ ਮਹਿਲ ਕਲਾਂ ...

Ad Position 21
No active advertisement
ਅਜੀਤ ਡੈਸਕ 15-09-2025

ਮਹਿਲ ਕਲਾਂ,15 ਸਤੰਬਰ (ਅਵਤਾਰ ਸਿੰਘ ਅਣਖੀ)-ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਦੇ ਆਗਮਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਅਤੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਠਾਠ ਨਾਨਕਸਰ ਮਹਿਲ ਕਲਾਂ ਵਿਖੇ ਚੱਲ ਰਹੇ 7 ਰੋਜ਼ਾ ਸਾਲਾਨਾ ਸੰਤ ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਰਾਗੀ ਭਾਈ ਹਰਭਜਨ ਸਿੰਘ ਧਨੇਰ ਤੇ ਬਾਬਾ ਭੋਲਾ ਸਿੰਘ ਸਹਿਜੜਾ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

ਸ਼ਰਧਾਲੂ ਸੰਗਤਾਂ ਵਲੋਂ ਹਰ ਪੜਾਅ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ, ਬਾਬਾ ਇਕਬਾਲ ਸਿੰਘ ਬਰਨਾਲਾ ਤੇ ਬਾਬਾ ਸੁਖਵਿੰਦਰ ਸਿੰਘ ਕੱਟੂ ਨੇ ਆਗਮਨ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਨੰਦ ਸਿੰਘ ਤੇ ਬਾਬਾ ਈਸ਼ਰ ਸਿੰਘ ਕਲੇਰਾਂ ਵਾਲਿਆਂ ਵਲੋਂ ਧਰਮ ਪ੍ਰਚਾਰ ਅਤੇ ਸਮਾਜ ਸੇਵਾ ਦੇ ਖੇਤਰ 'ਚ ਨਿਭਾਈਆਂ ਅਣਥੱਕ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।

ਇਸ ਮੌਕੇ ਬਾਬਾ ਦੀਪ ਸਿੰਘ ਗਤਕਾ ਅਖਾੜਾ ਸਹਿਜੜਾ ਵਲੋਂ ਬਾਬਾ ਸੁਖਵਿੰਦਰ ਸਿੰਘ ਸਹਿਜੜਾ ਦੀ ਅਗਵਾਈ ਹੇਠ ਨੌਜਵਾਨਾਂ ਨੇ ਗਤਕੇ ਦੇ ਜ਼ੌਹਰ ਦਿਖਾਏ ਗਏ। ਦਸਮੇਸ਼ ਕਲੱਬ ਦੇ ਸੇਵਾਦਾਰਾਂ ਨੇ ਨਗਰ ਕੀਰਤਨ ਦੌਰਾਨ ਸੇਵਾ ਭਾਵਨਾ ਨਾਲ ਜ਼ਿੰਮੇਵਾਰੀ ਨਿਭਾਈ।

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025- ਓਮਾਨ ਦੇ ਯੂ ਏ ਈ ਖਿਲਾਫ 14 ਓਵਰਾਂ ਤੋਂ ਬਾਅਦ 100/6 ਅਗਲੀ ਖ਼ਬਰ ਸ਼ਹੀਦਾਂ ਦੇ ਨਾਂਅ 'ਤੇ ਬਣੇ ਸਟੇਡੀਅਮ ਨੂੰ ਕੀਤਾ ਅਣਗੋਲਿਆਂ ,ਨੌਜਵਾਨ ਕੋਲੋਂ ਖਰਚਾ ਕਰਕੇ ਤਿਆਰ ਕਰਵਾ ਰਹੇ ਗਰਾਊਂਡ
Ad Position 24