11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੰਮਨ ਭੇਜੇ ਜਾਣ ਦੇ ਬਾਵਜੂਦ ਵੀ ਨਹੀਂ ਪੁੱਜੇ ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ

ਐੱਸ. ਏ. ਐੱਸ. ਨਗਰ, 16 ਸਤੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ...

Ad Position 21
No active advertisement
ਅਜੀਤ ਡੈਸਕ 16-09-2025

ਐੱਸ. ਏ. ਐੱਸ. ਨਗਰ, 16 ਸਤੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਇਕ ਨਵਾਂ ਮੋੜ ਆਇਆ ਹੈ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਰਿਸ਼ਤੇਦਾਰ (ਉਨ੍ਹਾਂ ਦੀ ਪਤਨੀ ਦੇ ਭਰਾ) ਗਜਪਤ ਸਿੰਘ ਗਰੇਵਾਲ ਨੂੰ ਦੋ ਵਾਰ ਪੇਸ਼ ਹੋਣ ਲਈ ਸੰਮਨ ਭੇਜੇ ਜਾ ਚੁੱਕੇ ਹਨ। ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਗੱਜਪਤ ਸਿੰਘ ਨੂੰ ਮੁੜ ਮੰਗਲਵਾਰ ਨੂੰ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਪ੍ਰੰਤੂ ਕਰੀਬ ਪੌਣੇ ਦੋ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਗਰੇਵਾਲ ਇਸ ਕੇਸ ਦੇ ਤਫਤੀਸ਼ੀ ਅਫਸਰ ਅੱਗੇ ਪੇਸ਼ ਨਹੀਂ ਹੋਏ ਹਨ। ਪੁਲਿਸ ਸੂਤਰਾਂ ਅਨੁਸਾਰ ਗਜਪਤ ਸਿੰਘ ਨੂੰ ਵਿਜੀਲੈਂਸ ਦੇ ਮੁਹਾਲੀ ਸਥਿਤ ਥਾਣਾ ਫਲਾਇੰਗ ਸਕੂਐਡ-1 ਵਿਖੇ ਆਉਣ ਲਈ ਕਿਹਾ ਗਿਆ ਸੀ ਪਰੰਤੂ ਅੱਜ ਸਵੇਰ ਤੋਂ ਹੀ ਉਹ ਨਾ ਤਾਂ ਪੰਜਾਬ ਵਿਜੀਲੈਂਸ ਭਵਨ ਵਿਖੇ ਅਤੇ ਨਾ ਹੀ ਥਾਣੇ ਵਿਖੇ ਆਉਂਦੇ ਹੋਏ ਨਜ਼ਰ ਆਏ ਹਨ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਗਜਪਤ ਸਿੰਘ ਦੀ ਹਾਜ਼ਰੀ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਆਈ.ਸੀ.ਸੀ. ਨੇ ਪੀ.ਸੀ.ਬੀ. ਦੀ ਮੰਗ ਕੀਤੀ ਰੱਦ ਅਗਲੀ ਖ਼ਬਰ ਭਾਜਪਾ ਵਲੋਂ ਪੰਜਾਬ ਸਰਕਾਰ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ, 12 ਹਜ਼ਾਰ ਕਰੋੜ ਰੁਪਏ ਦਾ ਮੰਗਿਆ ਹਿਸਾਬ
Ad Position 24