11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ

ਮਾਛੀਵਾੜਾ ਸਾਹਿਬ, (ਲੁਧਿਆਣਾ), 16 ਸਤੰਬਰ (ਮਨੋਜ ਕੁਮਾਰ/ਰਾਜਦੀਪ ਸਿੰਘ)- ਕੈਨੇਡਾ ਵਿਚ ਆਪਣੇ ਸੁਨਹਿਰੀ ਭਵਿੱਖ ਲਈ ਕੁਝ ਸਮੇਂ ਪਹਿਲਾਂ ਗਏ ਮਾਛੀਵਾੜਾ ਦੇ ਨੌਜਵਾਨ ਰਮਨਦੀਪ ਸਿੰਘ...

Ad Position 21
No active advertisement
ਅਜੀਤ ਡੈਸਕ 16-09-2025

ਮਾਛੀਵਾੜਾ ਸਾਹਿਬ, (ਲੁਧਿਆਣਾ), 16 ਸਤੰਬਰ (ਮਨੋਜ ਕੁਮਾਰ/ਰਾਜਦੀਪ ਸਿੰਘ)- ਕੈਨੇਡਾ ਵਿਚ ਆਪਣੇ ਸੁਨਹਿਰੀ ਭਵਿੱਖ ਲਈ ਕੁਝ ਸਮੇਂ ਪਹਿਲਾਂ ਗਏ ਮਾਛੀਵਾੜਾ ਦੇ ਨੌਜਵਾਨ ਰਮਨਦੀਪ ਸਿੰਘ ਗਿੱਲ, ਜਿਸ ਦੀ ਉਮਰ 40 ਸਾਲ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਰਮਨਦੀਪ ਸਿੰਘ ਗਿੱਲ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿੰਦਾ ਸੀ, ਜਿਥੇ ਉਸਦਾ ਆਪਣਾ ਕੰਮਕਾਰ ਸੀ। ਬੀਤੀ 12 ਸਤੰਬਰ ਨੂੰ ਉਸ ਨੂੰ ਛਾਤੀ ਵਿਚ ਅਚਾਨਕ ਦਰਦ ਹੋਇਆ ਤਾਂ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਉਸ ਦੇ ਦਿਲ ਦਾ ਆਪ੍ਰੇਸ਼ਨ ਕਰ ਦਿੱਤਾ ਪਰ ਇਲਾਜ ਦੌਰਾਨ ਹੀ 2 ਦਿਨ ਬਾਅਦ ਉਸ ਨੂੰ ਫਿਰ ਛਾਤੀ ਵਿਚ ਸਮੱਸਿਆ ਆਈ ਅਤੇ ਦੁਬਾਰਾ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਰਮਨਦੀਪ ਸਿੰਘ ਗਿੱਲ ਆਪਣੇ ਪਿਛੇ ਪਤਨੀ ਤੋਂ ਇਲਾਵਾ 2 ਬੱਚੇ ਛੱਡ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਹਿਮਾਚਲ: ਜ਼ਮੀਨ ਖਿਸਕਣ ਕਾਰਨ ਡਿੱਗਿਆ ਮਕਾਨ, 3 ਦੀ ਮੌਤ ਅਗਲੀ ਖ਼ਬਰ ਆਈ.ਸੀ.ਸੀ. ਨੇ ਪੀ.ਸੀ.ਬੀ. ਦੀ ਮੰਗ ਕੀਤੀ ਰੱਦ
Ad Position 24