11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਗਲੌਕ ਪਿਸਟਲਾਂ ਸਮੇਤ 2 ਕੀਤੇ ਗ੍ਰਿਫ਼ਤਾਰ

ਅਟਾਰੀ, (ਅੰਮ੍ਰਿਤਸਰ), 16 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮਨਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਅਤੇ ਗੁਰਿੰਦਰਪਾਲ....

Ad Position 21
No active advertisement
ਅਜੀਤ ਡੈਸਕ 16-09-2025

ਅਟਾਰੀ, (ਅੰਮ੍ਰਿਤਸਰ), 16 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮਨਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਅਤੇ ਗੁਰਿੰਦਰਪਾਲ ਸਿੰਘ ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਵੱਡੀ ਕਾਮਯਾਬੀ ਹਾਸਲ ਕਰਦਿਆਂ ਸੀ.ਆਈ.ਏ ਸਟਾਫ਼ ਅੰਮ੍ਰਿਤਸਰ ਦਿਹਾਤੀ ਵਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਨਰਿੰਦਰ ਸਿੰਘ ਵਾਸੀ ਰਣੀਕੇ, ਜ਼ਿਲ੍ਹਾ ਅੰਮ੍ਰਿਤਸਰ ਦਿਲਪ੍ਰੀਤ ਸਿੰਘ ਉਰਫ ਦਿੱਲੀ ਪੁੱਤਰ ਸਵਿੰਦਰ ਸਿੰਘ ਵਾਸੀ ਰਣੀਕੇ, ਜ਼ਿਲ੍ਹਾ ਅੰਮ੍ਰਿਤਸਰ ਦੋਸ਼ੀਆਂ ਨੂੰ ਖਾਸਾ ਤੋਂ ਗ੍ਰਿਫ਼ਤਾਰ ਕੀਤਾ ਹੈ।

ਦੋਸ਼ੀਆਂ ਖਿਲਾਫ਼ ਥਾਣਾ ਘਰਿੰਡਾ ਵਿਚ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਤਫਤੀਸ਼ ਅੱਗੇ ਵਧਾਈ ਜਾ ਰਹੀ ਹੈ। ਮੁਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਦੋਸ਼ੀ ਯੂ.ਕੇ. ਸਥਿਤ ਗੈਂਗਸਟਰ ਧਰਮਾ ਸੰਧੂ ਦੇ ਸੰਪਰਕ ਵਿਚ ਸਨ ਅਤੇ ਉਸ ਦੇ ਇਸ਼ਾਰੇ ’ਤੇ ਟਾਰਗੇਟ ਕਿਲਿੰਗ ਲਈ ਹਥਿਆਰ ਸਪਲਾਈ ਕਰਦੇ ਸਨ। ਇਹ ਗ੍ਰਿਫ਼ਤਾਰੀ ਅੰਤਰਰਾਸ਼ਟਰੀ ਗੈਂਗਸਟਰਾਂ ਦੇ ਨੈੱਟਵਰਕ ਨੂੰ ਬੇਨਕਾਬ ਕਰਨ ਵੱਲ ਇਕ ਵੱਡਾ ਕਦਮ ਹੈ।

ਉਕਤ ਦੋਸ਼ੀਆਂ ਦੇ ਭਾਰਤ ਅਤੇ ਪਾਕਿਸਤਾਨ ਅੰਦਰ ਕਿਸ ਕਿਸ ਨਾਲ ਨਵੇਂ ਪੁਰਾਣੇ ਸੰਬੰਧ ਹਨ, ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਕਿਸੇ ਵੀ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਭਾਰਤ ਤੋਂ ਆਕਲੈਂਡ ਵਿਖੇ ਨਮਕੀਨ ਦੇ ਪੈਕਟ ’ਚ ਆਈਆਂ 10 ਕਿਲੋ ਗ੍ਰਾਮ ਕਾਮਨੀ ਦੀਆਂ ਗੋਲੀਆਂ ਅਗਲੀ ਖ਼ਬਰ ਨਹੀਂ ਰਹੇ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਹਰਚਰਨ ਸਿੰਘ ਵੈਰੜ
Ad Position 24