12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਪੰਜਾਬ ਤੇ ਹਰਿਆਣਾ ਦੋਵਾਂ ਸੂਬਿਆਂ ਦਰਮਿਆਨ ਹੜ੍ਹਾਂ ਤੋਂ ਬਚਾਅ ਲਈ ਕੱਢੀ 'ਹਾਂਸੀ ਬੁਟਾਨਾ' ਨਹਿਰ ਦਾ ਪੱਕਾ ਹੱਲ ਹੋਵੇ - ਪ੍ਰੋ. ਬਡੂੰਗਰ

ਪਟਿਆਲਾ, 16 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ...

Ad Position 21
No active advertisement
ਅਜੀਤ ਡੈਸਕ 16-09-2025

ਪਟਿਆਲਾ, 16 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ
ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ਦਰਮਿਆਨ ਹਾਂਸੀ ਬੁਟਾਨਾ ਨਹਿਰ ਪਿਛਲੇ ਸਮੇਂ ਵਿਚ ਹੜ੍ਹਾਂ ਤੋਂ ਬਚਾਅ ਲਈ ਕੱਢੀ ਗਈ ਸੀ ਪਰ ਇਸ ਨਹਿਰ ਨੇ ਹਰ ਸਾਲ ਹੜ੍ਹਾਂ ਕਾਰਨ ਆਏ ਸੰਕਟ ਤੋਂ ਬਚਾਉਣ ਲਈ ਹਰਿਆਣਾ ਨੂੰ ਲਾਭ ਨਹੀਂ ਮਿਲਿਆ ਸਗੋਂ ਦੋਵਾਂ ਸੂਬਿਆਂ ਦੇ ਸੰਕਟ ਵਿਚ ਵਾਧਾ ਜ਼ਰੂਰ ਕੀਤਾ, ਇਸ ਸਾਲ ਆਏ ਬੇਤਹਾਸ਼ਾ ਹੜ੍ਹਾਂ ਕਾਰਨ ਸੰਕਟ ਹੋਰ ਵੀ ਡੂੰਘਾ ਹੋ ਗਿਆ, ਜਿਸ ਕਰਕੇ ਬਹੁਤ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਲਈ ਦੋਵਾਂ ਸੂਬਿਆਂ ਦੇ ਨੇਤਾਵਾਂ ਦੇ ਅਯੋਗ ਵਿਹਾਰ ਅਤੇ ਹੱਠ ਵੀ ਜ਼ਿੰਮੇਵਾਰ ਹੈ। ਇਹ ਸਮੱਸਿਆ ਕਾਫੀ ਗੰਭੀਰ ਹੈ, ਜਿਸ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਅਦਾਲਤਾਂ ਦੀ ਲੰਮੀ ਕਾਰਵਾਈ ਹੋਣ ਕਾਰਨ ਵੀ ਇਹ ਗੰਭੀਰ ਮਸਲਾ ਹੱਲ ਨਹੀਂ ਹੋ ਸਕੇਗਾ, ਇਸ ਲਈ ਪੀੜਤਾਂ ਨਾਲ ਮਿਲ ਕੇ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਅਤੇ ਵੱਖ-ਵੱਖ ਰਾਜਨੀਤਕ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾਂ ਕਰਕੇ ਇਸ ਮਸਲੇ ਸਬੰਧੀ ਦੋਵਾਂ ਧਿਰਾਂ ਨੂੰ ਸਹਿਮਤ ਕਰਕੇ ਪੱਕੇ ਤੌਰ ਉੱਤੇ ਹੱਲ ਕੀਤਾ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ : 5.225 ਕਿਲੋ ਹੈਰੋਇਨ ਸਣੇ ਤਸਕਰ ਕਾਬੂ ਅਗਲੀ ਖ਼ਬਰ ਬੰਦੀਆਂ ਨੂੰ ਪੇਸ਼ੇਵਰ ਸਿਖਲਾਈ ਦੇ ਕੇ ਸਵੈ ਰੋਜ਼ਗਾਰ ਸਥਾਪਤ ਕਰਨ ਦੇ ਕਾਬਲ ਬਣਾਇਆ ਜਾਵੇਗਾ - ਭਾਵਨਾ ਗਰਗ
Ad Position 24