13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਭਾਈ ਸੰਦੀਪ ਸਿੰਘ ਸੰਨੀ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)– ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ...

Ad Position 21
No active advertisement
ਅਜੀਤ ਡੈਸਕ 17-09-2025

ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)– ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹਦ ਦੁਖਦਾਈ ਅਤੇ ਬੇਇਨਸ਼ਾਫੀ ਵਾਲਾ ਹੈ। ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਜ਼ੇਲ੍ਹ ਵਿਚ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਏ ਭਾਈ ਸੰਨੀ ਦੀ ਮਾਰ-ਕੁਟਾਈ ਕਰਨਾ ਅਤੇ ਉਸ ਦੇ ਪਰਿਵਾਰ ਨੂੰ ਵੀ ਉਸ ਨਾਲ ਮਿਲਣ ਨਾ ਦੇਣਾ ਚਿੰਤਾਜਨਕ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਇਨਸਾਫ਼ ਦੇਣ ਦੀ ਬਜਾਏ ਭਾਈ ਸੰਨੀ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿਚ ਤਬਦੀਲ ਕਰ ਦਿੱਤਾ, ਜਦਕਿ ਅਦਾਲਤ ਵਲੋਂ ਕੀਤੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕੀਤੀ। ਧਾਮੀ ਨੇ ਕਿਹਾ ਕਿ ਅਦਾਲਤ ਨੇ ਭਾਈ ਸੰਦੀਪ ਸਿੰਘ ਦਾ ਰਾਜਿੰਦਰਾ ਹਸਪਤਾਲ ਤੋਂ ਮੈਡੀਕਲ ਕਰਵਾਉਣ ਦਾ ਆਦੇਸ਼ ਕੀਤਾ ਸੀ, ਜਿਸ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਭਾਈ ਸੰਦੀਪ ਸਿੰਘ ਨੂੰ ਨਾ ਤਾਂ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਵਕੀਲਾਂ ਨਾਲ ਮੁਲਾਕਾਤ ਕਰਵਾਈ ਜਾ ਰਹੀ ਹੈ। ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਕਈ ਸਵਾਲ ਖੜ੍ਹੇ ਕਰਦਾ ਹੈ।


ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਭਾਈ ਸੰਨੀ ਖਿਲਾਫ਼ ਕੇਸ ਦਰਜ ਕਰਕੇ ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਪੁਲਿਸ ਵਾਲਿਆਂ ਨੂੰ ਬਚਾਉਣ ਦੇ ਯਤਨ ਹੋ ਰਹੇ ਹਨ। ਜੇਕਰ ਭਾਈ ਸੰਨੀ ਦਾ ਕਿਸੇ ਵੀ ਤਰ੍ਹਾਂ ਕੋਈ ਨੁਕਸਾਨ ਹੋਇਆ ਤਾਂ ਇਸ ਦੀ ਜਿੰਮੇਵਾਰੀ ਜ਼ੇਲ੍ਹ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਭਾਈ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ’ਚ ਐਸ.ਜੀ.ਪੀ.ਸੀ. ਵਲੋਂ ਕਾਰਵਾਈ ਅਗਲੀ ਖ਼ਬਰ ਸੁਪਰੀਮ ਕੋਰਟ 2001 ਦੇ ਕਤਲ ਮਾਮਲੇ ਵਿਚ ਛੋਟਾ ਰਾਜਨ ਨੂੰ ਦਿੱਤੀ ਗਈ ਜ਼ਮਾਨਤ ਕੀਤੀ ਰੱਦ
Ad Position 24