13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਗੁ: ਸਾਹਿਬ ਰਮਦਾਸ ਵਿਖੇ ਰਾਹੁਲ ਗਾਂਧੀ ਦੇ ਆਉਣ ਮੌਕੇ ਮਰਿਯਾਦਾ ਦੀ ਉਲੰਘਣਾ ਦਾ ਮਾਮਲਾ: ਸ਼੍ਰੋਮਣੀ ਕਮੇਟੀ ਵਲੋਂ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ

ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ...

Ad Position 21
No active advertisement
ਅਜੀਤ ਡੈਸਕ 17-09-2025

ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਆਉਣ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਿਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਫੈਸਲੇ ਵਿਰੁੱਧ ਜਾਣ ਕਰਕੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਅਧਿਕਾਰਤ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੇ ਦਿਨੀਂ ਕਾਂਗਰਸੀ ਆਗੂ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਆਉਣ ਸਮੇਂ ਹੋਈ ਮਰਿਯਾਦਾ ਦੀ ਉਲੰਘਣਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪੜਤਾਲ ਕਰਵਾਈ ਗਈ ਸੀ, ਜਿਸ ਦੀ ਅੱਜ ਰਿਪੋਰਟ ਪ੍ਰਾਪਤ ਹੋਣ ਮਗਰੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਵਿਚ ਕਥਾਵਾਚਕ ਭਾਈ ਪਲਵਿੰਦਰ ਸਿੰਘ ਤੇ ਸੇਵਾਦਾਰ ਭਾਈ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇਵਜ਼ੀ ਤੌਰ ’ਤੇ ਸੇਵਾ ਨਿਭਾਅ ਰਹੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਮੈਨੇਜਰ ਸ. ਪ੍ਰਗਟ ਸਿੰਘ ਨੂੰ ਵਾਰਨਿੰਗ ਕਰਦਿਆਂ ਤਬਦੀਲੀ ਕੀਤੀ ਗਈ ਹੈ।

ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਪੜਤਾਲੀਆ ਰਿਪੋਰਟ ਵਿਚ ਇਹ ਪੱਖ ਸਾਹਮਣੇ ਆਇਆ ਹੈ ਕਿ ਕਾਂਗਰਸ ਦੇ ਆਗੂ ਗੁਰਦੁਆਰਾ ਸਾਹਿਬ ਦੇ ਦਰਬਾਰ ਵਿਚ ਨਿਰਧਾਰਤ ਜੰਗਲੇ ਦੇ ਅੰਦਰ ਗਏ ਸਨ, ਜੋ ਮਰਿਯਾਦਾ ਦਾ ਸਿੱਧੇ ਤੌਰ ’ਤੇ ਉਲੰਘਣ ਹੈ। ਉਨ੍ਹਾਂ ਕਿਹਾ ਕਿ ਇਸ ਨਿਰਧਾਰਤ ਅਸਥਾਨ ’ਤੇ ਜਾਣ ਲਈ ਇਕ ਨੀਯਤ ਬਾਣਾ ਵੀ ਲਾਜ਼ਮੀ ਹੁੰਦਾ ਹੈ ਅਤੇ ਅੰਦਰ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ, ਸੇਵਾਦਾਰਾਂ ਅਤੇ ਸਬੰਧਿਤ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਬਾਹਰੀ ਵਿਅਕਤੀ ਜੰਗਲੇ ਦੇ ਅੰਦਰ ਨਹੀਂ ਜਾ ਸਕਦਾ।

ਇਸ ਤੋਂ ਇਲਾਵਾ ਕਾਂਗਰਸੀ ਆਗੂਆਂ ਨੂੰ ਦਰਬਾਰ ਦੇ ਅੰਦਰ ਸਿਰੋਪਾਓ ਦੇਣ ਸਮੇਂ ਵੀ ਅੰਤ੍ਰਿੰਗ ਕਮੇਟੀ ਵਲੋਂ ਕੀਤੇ ਫੈਸਲੇ ਦੀ ਉਲੰਘਣਾ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਅਨੁਸਾਰ ਦਰਬਾਰ ਦੇ ਅੰਦਰ ਕਿਸੇ ਵੀ ਵੀ.ਆਈ.ਪੀ. (ਵਿਸ਼ੇਸ਼ ਵਿਅਕਤੀਆਂ) ਨੂੰ ਸਿਰੋਪਾਓ ਨਹੀਂ ਦਿੱਤਾ ਜਾ ਸਕਦਾ। ਇਨ੍ਹਾਂ ਦੋਵਾਂ ਕਾਰਨਾਂ ਦੇ ਮੱਦੇਨਜ਼ਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਮੁਲਾਜ਼ਮਾਂ ’ਤੇ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਤਾਬਦੀ: ਸ਼ਹੀਦੀ ਨਗਰ ਕੀਰਤਨ ਮੰਡਲਾਂ ਮੱਧ ਪ੍ਰਦੇਸ਼ ਤੋਂ ਬਿਲਾਸਪੁਰ ਛੱਤੀਸਗੜ੍ਹ ਲਈ ਰਵਾਨਾ ਅਗਲੀ ਖ਼ਬਰ ਅਜਨਾਲਾ ਹੜ੍ਹ ਪ੍ਰਭਾਵਿਤ 19 ਪਿੰਡਾਂ ਦੇ ਖੇਤਾਂ 'ਚੋਂ ਰੇਤ, ਗਾਰ ਤੇ ਦਰਿਆਈ ਪਦਾਰਥ ਕੱਢਣ ਦੀ ਪ੍ਰਵਾਨਗੀ ਜਾਰੀ - ਡੀ.ਸੀ.
Ad Position 24