14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਮੇਲਾ ਵੇਖਣ ਗਿਆ ਮੋਟਰਸਾਈਕਲ ਸਵਾਰ ਨੌਜਵਾਨ ਨਹਿਰ 'ਚ ਡਿੱਗਾ, ਮੌਤ

ਭਵਾਨੀਗੜ੍ਹ, (ਸੰਗਰੂਰ), 17 ਸਤੰਬਰ (ਲਖਵਿੰਦਰ ਪਾਲ ਗਰਗ)-ਅੱਜ ਬਾਅਦ ਦੁਪਹਿਰ ਪਿੰਡ ਨਦਾਮਪੁਰ ਵਿਖੇ ਆਪਣੇ...

Ad Position 21
No active advertisement
ਅਜੀਤ ਡੈਸਕ 17-09-2025

ਭਵਾਨੀਗੜ੍ਹ, (ਸੰਗਰੂਰ), 17 ਸਤੰਬਰ (ਲਖਵਿੰਦਰ ਪਾਲ ਗਰਗ)-ਅੱਜ ਬਾਅਦ ਦੁਪਹਿਰ ਪਿੰਡ ਨਦਾਮਪੁਰ ਵਿਖੇ ਆਪਣੇ ਦੋਸਤਾਂ ਨਾਲ ਮੇਲਾ ਵੇਖਣ ਆਏ ਇਕ ਨੌਜਵਾਨ ਦੀ ਮੋਟਰਸਾਈਕਲ ਸਮੇਤ ਨਹਿਰ ’ਚ ਡਿੱਗਣ ਨਾਲ ਮੌਤ ਹੋਣ ਦੀ ਖ਼ਬਰ ਹੈ। ਇਸ ਸਬੰਧੀ ਕਾਲਾਝਾੜ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਰੋਸ਼ਨ ਸਿੰਘ ਉਮਰ ਕਰੀਬ 18 ਸਾਲ ਪੁੱਤਰ ਗੁਰਪਿੰਦਰ ਸਿੰਘ ਵਾਸੀ ਪਿੰਡ ਬਖੋਪੀਰ ਆਪਣੇ ਦੋਸਤਾਂ ਨਾਲ ਪਿੰਡ ਨਦਾਮਪੁਰ ਵਿਖੇ ਲੱਗੇ ਮੇਲੇ ਨੂੰ ਵੇਖਣ ਲਈ ਆਇਆ ਸੀ ਤਾਂ ਇਹ ਨਹਿਰ ਕਿਨਾਰੇ ਜਦੋਂ ਆਪਣੇ ਮੋਟਰਸਾਈਕਲ ਨੂੰ ਪਿੱਛੇ ਕਰ ਰਿਹਾ ਸੀ ਤਾਂ ਅਚਾਨਕ ਇਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਨਹਿਰ ’ਚ ਡਿੱਗ ਗਿਆ, ਜਿਸ ਨੂੰ ਮੌਕੇ ’ਤੇ ਖੜ੍ਹੇ ਲੋਕਾਂ ਨੇ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਇਸ ਨੂੰ ਬਚਾਅ ਨਹੀਂ ਸਕੇ। ਰੋਸ਼ਨ ਸਿੰਘ ਦੀ ਨਹਿਰ ’ਚ ਡੁੱਬ ਜਾਣ ਕਾਰਨ ਮੌਤ ਹੋ ਗਈ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਨਹਿਰ ’ਚੋਂ ਬਾਹਰ ਕੱਢ ਕੇ ਵਾਰਸਾਂ ਨੂੰ ਦੇ ਦਿੱਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਪੁੱਜੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਅਗਲੀ ਖ਼ਬਰ ਕੌਮਾਂਤਰੀ ਰਾਜਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
Ad Position 24