17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਵਲੋਂ ਅੱਜ ਮੁਕੰਮਲ ਹੜਤਾਲ ਦਾ ਐਲਾਨ

ਚੰਡੀਗੜ੍ਹ, 18 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਵਲੋਂ ਅੱਜ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਹ ਹੜਤਾਲਂ ਵਕੀਲਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਕਾਰਨ...

Ad Position 21
No active advertisement
ਅਜੀਤ ਡੈਸਕ 18-09-2025

ਚੰਡੀਗੜ੍ਹ, 18 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਵਲੋਂ ਅੱਜ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਹ ਹੜਤਾਲਂ ਵਕੀਲਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਕਾਰਨ ਕੀਤੀ ਜਾ ਰਹੀ ਹੈ। ਇਸ ਨਾਲ ਹਾਈਕੋਰਟ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਜਾਣਕਾਰੀ ਅਨੁਸਾਰ ਐਡਵੋਕੇਟ ਰਵਨੀਤ ਕੌਰ ਨੇ ਚੀਫ਼ ਜਸਟਿਸ ਦੀ ਅਦਾਲਤ ਵਿਚ ਦੋਸ਼ ਲਾਇਆ ਕਿ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਉਸ ਨੂੰ ਪ੍ਰੇਸ਼ਾਨ ਕਰ ਰਹੇ ਹਨ, ਬੈਠਣ ਦੀ ਥਾਂ ਨਹੀਂ ਦੇ ਰਹੇ ਅਤੇ ਉਸਦਾ ਮੋਬਾਈਲ ਖੋਹ ਲਿਆ ਹੈ।


ਦੂਜੇ ਪਾਸੇ ਬਾਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਰਵਨੀਤ ਕੌਰ ਨੇ ਸਕੱਤਰ ’ਤੇ ਝੂਠੇ ਦੋਸ਼ ਲਾਏ। ਬਾਅਦ ਵਿਚ ਉਨ੍ਹਾਂ ਨੇ ਐਡਵੋਕੇਟ ਸਿਮਰਨਜੀਤ ਸਿੰਘ ਬੱਸੀ ਨਾਲ ਮਿਲ ਕੇ ਬਾਰ ਦਫ਼ਤਰ ਵਿਚ ਦਾਖਲ ਹੋ ਕੇ ਸਕੱਤਰ ਅਤੇ ਹੋਰ ਮੈਂਬਰਾਂ ਨਾਲ ਬਦਸਲੂਕੀ ਅਤੇ ਮਾਰਕੁੱਟ ਕੀਤੀ। ਐਸੋਸੀਏਸ਼ਨ ਦਾ ਇਹ ਵੀ ਦੋਸ਼ ਹੈ ਕਿ ਸਿਮਰਨਜੀਤ ਸਿੰਘ ਬੱਸੀ ਕੋਰਟ ਕੰਪਲੈਕਸ ਵਿਚ ਤਲਵਾਰ ਲੈ ਕੇ ਘੁੰਮ ਰਹੇ ਸਨ। ਇਸ ਘਟਨਾ ਤੋਂ ਬਾਅਦ ਬਾਰ ਐਸੋਸੀਏਸ਼ਨ ਨੇ ਸਖ਼ਤ ਕਦਮ ਚੁੱਕਦਿਆਂ ਹੜਤਾਲ ਦਾ ਐਲਾਨ ਕੀਤਾ ਅਤੇ ਇਕ ਨੋਟਿਸ ਜਾਰੀ ਕੀਤਾ ਕਿ ਕੋਈ ਵੀ ਵਕੀਲ ਅੱਜ ਅਦਾਲਤ ਵਿਚ ਕਿਸੇ ਵੀ ਮਾਮਲੇ ਵਿਚ ਸਰੀਰਕ ਜਾਂ ਵਰਚੁਅਲ ਤੌਰ ’ਤੇ ਪੇਸ਼ ਨਹੀਂ ਹੋਵੇਗਾ। ਜੋ ਵੀ ਵਕੀਲ ਇਸ ਹੜਤਾਲ ਦੀ ਉਲੰਘਣਾ ਕਰੇਗਾ, ਉਸ ਨੂੰ ਬਿਨਾਂ ਕਿਸੇ ਨੋਟਿਸ ਦੇ ਤੁਰੰਤ ਬਾਰ ਐਸੋਸੀਏਸ਼ਨ ਦੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਜਾਵੇਗਾ ।

 

Ad Position 22
No active advertisement
ਪਿਛਲੀ ਖ਼ਬਰ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦੀ ਕੀਤੀ ਬੇਤਹਾਸ਼ਾ ਕੁੱਟਮਾਰ, ਹੋਈ ਮੌਤ ਅਗਲੀ ਖ਼ਬਰ 30 ਅਕਤੂਬਰ ਨੂੰ ਹੋਵੇਗਾ ਨੋਇਡਾ ਦੇ ਜੇਵਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ
Ad Position 24