17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਦੋ ਵਕੀਲਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਕੀਤੇ ਮੁਅੱਤਲ

ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਐਮਰਜੈਂਸੀ ਮੀਟਿੰਗ ਬੁਲਾ ਕੇ ਇਕ ਵਿਸ਼ੇਸ਼ ਅਨੁਸ਼ਾਸਨੀ ਕਮੇਟੀ ਬਣਾਈ ਹੈ, ਜਿਸ ਤੋਂ ਬਾਅਦ ਕਮੇਟੀ ਨੇ ਦੋਵਾਂ ਵਕੀਲਾਂ ਰਵਨੀਤ ਕੌਰ ਅਤੇ ਸਿਮਰਨਜੀਤ ਸਿੰਘ ਬਲਾਸੀ ਵਿਰੁੱਧ ਅਨੁਸ਼ਾਸਨੀ....

Ad Position 21
No active advertisement
ਅਜੀਤ ਡੈਸਕ 18-09-2025

ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਐਮਰਜੈਂਸੀ ਮੀਟਿੰਗ ਬੁਲਾ ਕੇ ਇਕ ਵਿਸ਼ੇਸ਼ ਅਨੁਸ਼ਾਸਨੀ ਕਮੇਟੀ ਬਣਾਈ ਹੈ, ਜਿਸ ਤੋਂ ਬਾਅਦ ਕਮੇਟੀ ਨੇ ਦੋਵਾਂ ਵਕੀਲਾਂ ਰਵਨੀਤ ਕੌਰ ਅਤੇ ਸਿਮਰਨਜੀਤ ਸਿੰਘ ਬਲਾਸੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਅਤੇ ਉਨ੍ਹਾਂ ਦੇ ਕਾਨੂੰਨ ਦਾ ਅਭਿਆਸ ਕਰਨ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਹੁਕਮ ਪਾਸ ਕੀਤਾ। ਹੁਕਮ ਅਨੁਸਾਰ ਉਹ ਹੁਣ ਕਿਸੇ ਵੀ ਅਦਾਲਤ ਜਾਂ ਅਥਾਰਟੀ ਦੇ ਸਾਹਮਣੇ ਵਕੀਲ ਵਜੋਂ ਪੇਸ਼ ਨਹੀਂ ਹੋ ਸਕਣਗੇ ਤੇ ਨਾ ਹੀ ਉਹ ਵਕੀਲਾਂ ਵਾਲਾ ਪਹਿਰਾਵਾ ਪਾ ਸਕਣਗੇ।

ਬਾਰ ਕੌਂਸਲ ਨੇ ਸਪੱਸ਼ਟ ਕੀਤਾ ਕਿ ਉਹ ਅਦਾਲਤੀ ਕੰਪਲੈਕਸ ਦੇ ਅੰਦਰ ਅਨੁਸ਼ਾਸਨਹੀਣਤਾ ਅਤੇ ਗੈਰ-ਪੇਸ਼ੇਵਰ ਵਿਵਹਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਬਣਾਈ ਰਖੇਗੀ। ਕਮੇਟੀ ਨੇ ਇਹ ਵੀ ਕਿਹਾ ਕਿ ਬਾਰ ਦੀ ਸ਼ਾਨ ਅਤੇ ਕਾਨੂੰਨੀ ਪੇਸ਼ੇ ਦੀ ਭਰੋਸੇਯੋਗਤਾ ਨੂੰ ਬਣਾਈ ਰੱਖਣ ਲਈ ਅਜਿਹੇ ਕਦਮ ਜ਼ਰੂਰੀ ਹਨ।

ਇਸ ਹੁਕਮ ਦੇ ਨਾਲ ਦੋਵਾਂ ਵਕੀਲਾਂ ਦੀਆਂ ਪੇਸ਼ੇਵਰ ਗਤੀਵਿਧੀਆਂ ’ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ ਅਗਲੀ ਖ਼ਬਰ ਰਾਹੁਲ ਗਾਂਧੀ ਦੇ ਦੋਸ਼ ਗਲਤ ਤੇ ਬੇ-ਬੁਨਿਆਦ- ਚੋਣ ਕਮਿਸ਼ਨ
Ad Position 24