17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਗਲਤ ਦੋਸ਼ ਲਗਾਉਣਾ ਬਣ ਗਈ ਹੈ ਰਾਹੁਲ ਗਾਂਧੀ ਦੀ ਆਦਤ- ਅਨੁਰਾਗ ਠਾਕੁਰ

ਨਵੀਂ ਦਿੱਲੀ, 18 ਸਤੰਬਰ- ਰਾਹੁਲ ਗਾਂਧੀ ਵਲੋਂ ਵੋਟ ਚੋਰੀ ਦੇ ਲਾਏ ਗਏ ਦੋਸ਼ਾਂ ਤੋਂ ਬਾਅਦ ਭਾਜਪਾ ਦੇ ਅਨੁਰਾਗ ਠਾਕੁਰ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ...

Ad Position 21
No active advertisement
ਅਜੀਤ ਡੈਸਕ 18-09-2025

ਨਵੀਂ ਦਿੱਲੀ, 18 ਸਤੰਬਰ- ਰਾਹੁਲ ਗਾਂਧੀ ਵਲੋਂ ਵੋਟ ਚੋਰੀ ਦੇ ਲਾਏ ਗਏ ਦੋਸ਼ਾਂ ਤੋਂ ਬਾਅਦ ਭਾਜਪਾ ਦੇ ਅਨੁਰਾਗ ਠਾਕੁਰ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਘੁਸਪੈਠੀਆਂ ਨੂੰ ਪਹਿਲ ਦੇਣਾ ਕਾਂਗਰਸ ਦੀ ਨੀਤੀ ਹੈ ਤੇ ਉਹ ਲੋਕਤੰਤਰ ਨੂੰ ਅਸਥਿਰ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਦੇ ਹਰੇਕ ਸਵਾਲ ਦਾ ਜਵਾਬ ਦੇ ਦਿੱਤਾ ਹੈ। ਰਾਹੁਲ ਗਾਂਧੀ ਵਾਰ-ਵਾਰ ਬੇ-ਬੁਨਿਆਦ ਦੋਸ਼ ਲਗਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੀ ਨਿਰਾਸ਼ਾ ਲਗਾਤਾਰ ਵਧਦੀ ਜਾ ਰਹੀ ਹੈ ਤੇ ਉਹ ਕਿਸੇ ’ਤੇ ਵੀ ਕੋਈ ਵੀ ਦੋਸ਼ ਲਗਾ ਕੇ ਭੱਜ ਜਾਂਦੇ ਹਨ। ਇਸ ਦੇ ਨਾਲ ਹੀ ਅਨੁਰਾਗ ਠਾਕੁਰ ਨੇ ਕਿਹਾ ਕਿ ਗਲਤ ਦੋਸ਼ ਲਗਾਉਣਾ ਰਾਹੁਲ ਗਾਂਧੀ ਦੀ ਆਦਤ ਬਣ ਗਈ ਹੈ ਤੇ ਇਹ ਇਥੇ ਬੰਗਲਾਦੇਸ਼ ਤੇ ਨਿਪਾਲ ਵਰਗੀ ਸਥਿਤੀ ਬਣਾਉਣਾ ਚਾਹੁੰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ ਸੁਣਵਾਈ ਅੱਜ ਅਗਲੀ ਖ਼ਬਰ ਮਹਿੰਦਰ ਸਿੰਘ ਕੇ.ਪੀ. ਦੇ ਘਰ ਦੁਖ ਸਾਂਝਾ ਕਰਨ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
Ad Position 24