17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਦਿੱਲੀ ਸਿੱਖ ਗੁਰਦੁਆਰਾ ਕਮੇਟੀ 5 ਹਜ਼ਾਰ ਏਕੜ ਜ਼ਮੀਨ ਵਾਸਤੇ ਪ੍ਰਭਾਵਿਤ ਕਿਸਾਨਾਂ ਨੂੰ ਖਾਦ ਤੇ ਬੀਜ ਮੁਹੱਈਆ ਕਰਵਾਏਗੀ- ਹਰਮੀਤ ਸਿੰਘ ਕਾਲਕਾ/ਜਗਦੀਪ ਸਿੰਘ ਕਾਹਲੋਂ

ਕੋਟਲੀ ਸੂਰਤ ਮੱਲੀ, (ਬਟਾਲਾ), 18 ਸਤੰਬਰ (ਕੁਲਦੀਪ ਸਿੰਘ ਨਾਗਰਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਲਈ ਪਿੰਡ....

Ad Position 21
No active advertisement
ਅਜੀਤ ਡੈਸਕ 18-09-2025

ਕੋਟਲੀ ਸੂਰਤ ਮੱਲੀ, (ਬਟਾਲਾ), 18 ਸਤੰਬਰ (ਕੁਲਦੀਪ ਸਿੰਘ ਨਾਗਰਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਲਈ ਪਿੰਡ ਡੇਰਾ ਪਠਾਣਾ ’ਚ ਨਿਰੰਤਰ ਰਾਹਤ ਕੈਂਪ ਚੱਲ ਰਿਹਾ ਹੈ ਜਦਕਿ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਡੀਜ਼ਲ ਵੰਡਣ ਦੀ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਖੁਦ ਮੌਕੇ ’ਤੇ ਪਹੁੰਚ ਕੇ ਡੀਜ਼ਲ ਤੇਲ ਤੇ ਹੋਰ ਘਰੇਲੂ ਜ਼ਰੂਰਤ ਦੀਆਂ ਕਿੱਟਾਂ ਵੰਡਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਹੈ। ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਿੰਡਾਂ ’ਚ ਡੀਜ਼ਲ ਤੇਲ ਵੰਡਿਆ ਗਿਆ ਹੈ ਤੇ ਇਸ ਤੋਂ ਇਲਾਵਾ ਮੈਡੀਕਲ ਕੈਂਪਾਂ ਰਾਹੀਂ ਮਰੀਜ਼ਾਂ ਦਾ ਮੁਫ਼ਤ ਚੈੱਕ ਅਪ ਕਰਕੇ ਦਵਾਈਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੇਵਾ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 5 ਹਜ਼ਾਰ ਏਕੜ ਜ਼ਮੀਨ ਵਾਸਤੇ ਖਾਦਾਂ ਤੇ ਬੀਜ ਕਿਸਾਨਾਂ ਨੂੰ ਪ੍ਰਦਾਨ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿਚੋਂ ਰੇਤ ਹਟਾਉਣ ਦੀ ਸੇਵਾ ਵਿਚ ਵੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਵਲੰਟੀਅਰ ਸਹਿਯੋਗ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਦਲ ਖਾਲਸਾ ਵਲੋਂ 21 ਸਤੰਬਰ ਨੂੰ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ ਪੰਜਾਬ ਸੰਮੇਲਨ 2025- ਕੰਵਰਪਾਲ ਸਿੰਘ, ਮੰਡ ਅਗਲੀ ਖ਼ਬਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ ਸੁਣਵਾਈ ਅੱਜ
Ad Position 24