18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵਲੋਂ ਹੜ੍ਹ ਪੀੜਤਾਂ ਨੂੰ ਡੀਜ਼ਲ ਦੇਣ ਦੀ ਸ਼ੁਰੂਆਤ

ਖੇਮਕਰਨ, 18 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ...

Ad Position 21
No active advertisement
ਅਜੀਤ ਡੈਸਕ 18-09-2025

ਖੇਮਕਰਨ, 18 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵਲੋਂ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿਚ ਪ੍ਰਭਾਵਿਤ ਕਿਸਾਨਾਂ ਨੂੰ 8 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ, ਜਿਸ ਦੀ ਸ਼ੁਰੂਆਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਰਹੱਦੀ ਖੇਤਰ ਵਿਚ ਪਿੰਡ ਮਹਿੰਦੀਪੁਰ ਵਿਚ ਸਰਹੱਦ ਉਤੇ ਸਥਿਤ ਗੁਰਦੁਆਰਾ ਬਾਬਾ ਸਾਹਿਬ ਸਿੰਘ ਸ਼ਹੀਦ ਵਿਚ ਹੋਏ ਧਾਰਮਿਕ ਸਮਾਗਮ ਵਿਚ ਪਿੰਡਾਂ ਵਾਸੀਆਂ ਦੇ ਭਾਰੀ ਇਕੱਠ ਵਿਚ 6 ਹਜ਼ਾਰ ਲੀਟਰ ਡੀਜ਼ਲ ਪਿੰਡ ਦੇ ਕਿਸਾਨਾਂ ਦੇ ਟਰੈਕਟਰਾਂ ਵਿਚ ਆਪਣੇ ਹੱਥੀਂ ਭਰ ਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਪਿੰਡ ਤਿੰਨ ਪਾਸਿਆਂ ਤੋਂ ਪਾਕਿਸਤਾਨ ਦੀ ਸਰਹੱਦ ਵਿਚ ਘਿਰਿਆ ਹੋਇਆ ਹੈ। ਸਰਹੱਦ ਦੇ ਨਾਲ ਕੰਡਿਆਲੀ ਤਾਰ ਦੇ ਨਾਲ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਇਥੇ ਪਾਕਿਸਤਾਨ ਤਰਫੋਂ ਸਤਲੁਜ ਦਰਿਆ ਦਾ ਪਾਣੀ ਆ ਕੇ ਮਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਵਿਚ ਸ਼੍ਰੋਮਣੀ ਕਮੇਟੀ ਕਿਸਾਨਾਂ ਨਾਲ ਹੈ ਕਿਉਂਕਿ ਕਿਸਾਨ ਹੀ ਆਪਣੀ ਜਿਣਸ ਵਿਚੋਂ ਹਰ ਸੀਜ਼ਨ ਵਿਚ ਕਣਕ ਤੇ ਝੋਨਾ ਭੇਜ ਕੇ ਸ਼੍ਰੋਮਣੀ ਕਮੇਟੀ ਦੀ ਮਦਦ ਕਰਦੇ ਆ ਰਹੇ ਹਨ। ਇਸ ਕਰਕੇ ਹੁਣ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਹੜ੍ਹ ਪ੍ਰਭਾਵਿਤਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇ। ਜਦੋਂ ਹੜ੍ਹ ਆਏ ਤੁਰੰਤ ਸਾਰੇ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਦਾ ਪ੍ਰਬੰਧ ਕਰਵਾਇਆ ਗਿਆ ਤੇ ਅੱਜ ਵੀ ਡੀਜ਼ਲ ਦੀਆਂ ਟੈਂਕੀਆਂ ਨਾਲ ਲੈ ਕੇ ਆਏ ਹਨ।

ਉਨ੍ਹਾਂ ਕਿਹਾ ਕਿ ਜੋ ਕੰਮ ਸਰਕਾਰਾਂ ਨੇ ਕਰਨਾ ਹੁੰਦਾ ਹੈ, ਉਹ ਕੰਮ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਕਰ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਭਰੋਸਾ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਕੋਲ ਅਗਲੀ ਕਣਕ ਦੀ ਫਸਲ ਦੀ ਬੀਜਾਈ ਲਈ ਕੋਈ ਪ੍ਰਬੰਧ ਨਹੀਂ, ਉਨ੍ਹਾਂ ਕਿਸਾਨਾਂ ਨੂੰ ਚੰਗਾ ਬੀਜ ਤੇ ਹੋਰ ਸਾਰਾ ਕੁਝ ਸ਼੍ਰੋਮਣੀ ਕਮੇਟੀ ਵਲੋਂ ਦਿੱਤਾ ਜਾਵੇਗਾ ਤੇ ਬੱਚਿਆਂ ਦੀ ਪੜ੍ਹਾਈ ਲਈ ਕਿਤਾਬਾਂ ਆਦਿ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਯੂਥ ਆਗੂ ਗੋਰਵਦੀਪ ਸਿੰਘ ਵਲਟੋਹਾ ਨੇ ਸਾਰਿਆਂ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਵਧਿਆ ਅਗਲੀ ਖ਼ਬਰ ਦਲ ਖਾਲਸਾ ਵਲੋਂ 21 ਸਤੰਬਰ ਨੂੰ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ ਪੰਜਾਬ ਸੰਮੇਲਨ 2025- ਕੰਵਰਪਾਲ ਸਿੰਘ, ਮੰਡ
Ad Position 24