18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਭੋਪਾਲ ਦੇ ਮੁਸਲਿਮ ਵਿਧਾਇਕ ਆਰਿਫ ਮਸੂਦ ਅਤੇ ਭੋਪਾਲ ਵਾਸੀਆਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਛੇ ਟਰੱਕ ਰਾਹਤ ਸਮਗਰੀ ਭੇਜੀ

ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)- ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਭੋਪਾਲ ਵਸਦਾ ਮੁਸਲਿਮ ਭਾਈਚਾਰਾ ਵੀ ਅੱਗੇ ਆਇਆ ਹੈ। ਭੋਪਾਲ ਦੇ ਇਕ ਮੁਸਲਮਾਨ ਵਿਧਾਇਕ ਆਰਿਫ....

Ad Position 21
No active advertisement
ਅਜੀਤ ਡੈਸਕ 18-09-2025

 ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)- ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਭੋਪਾਲ ਵਸਦਾ ਮੁਸਲਿਮ ਭਾਈਚਾਰਾ ਵੀ ਅੱਗੇ ਆਇਆ ਹੈ। ਭੋਪਾਲ ਦੇ ਇਕ ਮੁਸਲਮਾਨ ਵਿਧਾਇਕ ਆਰਿਫ ਮਸੂਦ ਦੀ ਅਗਵਾਈ ਵਿਚ ਭੋਪਾਲ ਵਾਸੀਆਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਦੇ ਛੇ ਟਰੱਕ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਰਜਿੰਦਰ ਸਿੰਘ ਰੂਬੀ ਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵਲੋਂ ਰਾਹਤ ਸਮਗਰੀ ਲੈ ਕੇ ਭੋਪਾਲ ਤੋਂ ਪੁੱਜੇ। ਮੁਸਲਿਮ ਭਾਈਚਾਰੇ ਦੇ ਆਗੂਆਂ ਅਤੇ ਹੋਰਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮੈਨੇਜਰ ਧੰਗੇੜਾ ਨੇ ਦੱਸਿਆ ਕਿ ਰਾਹਤ ਸਮਗਰੀ ਹੜ੍ਹ ਪੀੜਤ ਇਲਾਕਿਆਂ ਦੇ ਲੋੜਵੰਦਾਂ ਤੱਕ ਸ਼੍ਰੋਮਣੀ ਕਮੇਟੀ ਵਲੋਂ ਪੁੱਜਦਾ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਰਾਵੀ ਦਰਿਆ ਵਿਚ ਆਏ ਹੜ੍ਹਾਂ ਕਾਰਨ ਪਏ ਪਾੜ ਨੂੰ ਪੂਰਨ ਸਮੇਂ ਵਾਪਰਿਆ ਵੱਡਾ ਹਾਦਸਾ ਅਗਲੀ ਖ਼ਬਰ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਸੁਖਨਾ ਝੀਲ ਦੇ ਫ਼ਲੱਡ ਗੇਟ ਖੋਲ੍ਹੇ
Ad Position 24