18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

9 ਕਿਲੋ ਤੋਂ ਵੱਧ ਮਾਤਰਾ 'ਚ ਹੈਰੋਇਨ ਸਣੇ 6 ਤਸਕਰ ਗ੍ਰਿਫਤਾਰ

ਚੰਡੀਗੜ੍ਹ, 18 ਸਤੰਬਰ-ਸਰਹੱਦ ਪਾਰ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਇਕ ਵੱਡੀ ਸਫਲਤਾ ਵਿਚ ਅੰਮ੍ਰਿਤਸਰ...

Ad Position 21
No active advertisement
ਅਜੀਤ ਡੈਸਕ 18-09-2025

ਚੰਡੀਗੜ੍ਹ, 18 ਸਤੰਬਰ-ਸਰਹੱਦ ਪਾਰ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਇਕ ਵੱਡੀ ਸਫਲਤਾ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਨਾਰਕੋਟਿਕ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਅਤੇ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਤੋਂ ਕੁੱਲ 9.066 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ ਵਿਚ ਰਹਿਣ ਵਾਲਾ ਹਰਪ੍ਰੀਤ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਗੁਰੂ, ਇਕ ਬਦਨਾਮ ਗੈਂਗਸਟਰ, ਦਾ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧਾ ਸਬੰਧ ਸੀ ਅਤੇ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਆਪਣਾ ਨੈੱਟਵਰਕ ਚਲਾਉਂਦਾ ਸੀ। ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿਚ ਵਿਆਪਕ ਨੈੱਟਵਰਕਾਂ ਅਤੇ ਸਰਹੱਦ ਪਾਰ ਸੰਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਨੇ ਸਾਂਝੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਏਕੇ ਕਲਾਂ ਵਿਖੇ ਮੇਲੇ ਦੌਰਾਨ ਦੋ ਧਿਰਾਂ 'ਚ ਲੜਾਈ, ਅੱਧੀ ਦਰਜਨ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਅਨੰਦ ਮੈਰਿਜ ਐਕਟ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
Ad Position 24