18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਦੋਸ਼ੀ ਦੀ ਇਕ ਹੋਰ ਸੀ.ਸੀ.ਟੀ.ਵੀ. ਆਈ ਸਾਹਮਣੇ

ਜਲੰਧਰ, 18 ਸਤੰਬਰ-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਜਲਦੀ ਹੀ ਪੰਜਾਬ ਦੇ ਜਲੰਧਰ ਵਿਚ...

Ad Position 21
No active advertisement
ਅਜੀਤ ਡੈਸਕ 18-09-2025

ਜਲੰਧਰ, 18 ਸਤੰਬਰ-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਜਲਦੀ ਹੀ ਪੰਜਾਬ ਦੇ ਜਲੰਧਰ ਵਿਚ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਸੰਬੰਧ ਵਿਚ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਐਨ.ਆਈ.ਏ. ਨੇ ਆਪਣੀ ਜਾਂਚ ਲਗਭਗ ਪੂਰੀ ਕਰ ਲਈ ਹੈ। ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਦੋਸ਼ੀ ਸੈਦੁਲ ਅਮੀਨ ਦੀ ਇਕ ਹੋਰ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ। ਐਨ.ਆਈ.ਏ. ਅਤੇ ਥਾਣਾ 3 ਦੀ ਪੁਲਿਸ ਫੁਟੇਜ ਨੂੰ ਅਪਰਾਧ ਵਾਲੀ ਥਾਂ ਤੋਂ ਲੈ ਆਈ ਹੈ। ਇਕ ਸੀ.ਸੀ.ਟੀ.ਵੀ. ਫੁਟੇਜ 1 ਮਿੰਟ 11 ਸਕਿੰਟ ਲੰਮੀ ਹੈ ਅਤੇ ਦੂਜੀ 1 ਮਿੰਟ 26 ਸਕਿੰਟ ਲੰਬੀ ਹੈ, ਜਿਸ ਵਿਚ ਦੋਸ਼ੀ ਅਪਰਾਧ ਦੇ ਦ੍ਰਿਸ਼ ਦਾ ਵਰਣਨ ਕਰ ਰਿਹਾ ਹੈ, ਇਹ ਸੀ.ਸੀ.ਟੀ.ਵੀ. 12 ਮਈ, 2025 ਦਾ ਹੈ।

 

Ad Position 22
No active advertisement
ਪਿਛਲੀ ਖ਼ਬਰ 25 ਕਿਲੋ ਤੋਂ ਵੱਧ ਮਾਤਰਾ 'ਚ ਹੈਰੋਇਨ ਸਮੇਤ ਤਸਕਰ ਕਾਬੂ - ਡੀ.ਜੀ.ਪੀ. ਪੰਜਾਬ ਅਗਲੀ ਖ਼ਬਰ ਪਿੰਡ ਰਾਏਕੇ ਕਲਾਂ ਵਿਖੇ ਮੇਲੇ ਦੌਰਾਨ ਦੋ ਧਿਰਾਂ 'ਚ ਲੜਾਈ, ਅੱਧੀ ਦਰਜਨ ਨੌਜਵਾਨ ਜ਼ਖ਼ਮੀ
Ad Position 24