18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਸੜਕ ਹਾਦਸੇ ਵਿਚ ਜ਼ਖ਼ਮੀ ਨੌਜਵਾਨ ਦੀ ਮੌਤ

ਕਪੂਰਥਲਾ, 18 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬੀਤੀ 13 ਸਤੰਬਰ ਦੀ ਰਾਤ ਨੂੰ ਦੋ ਮੋਟਰਸਾਈਕਲਾਂ ਦੀ ਟੱਕਰ...

Ad Position 21
No active advertisement
ਅਜੀਤ ਡੈਸਕ 18-09-2025

ਕਪੂਰਥਲਾ, 18 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬੀਤੀ 13 ਸਤੰਬਰ ਦੀ ਰਾਤ ਨੂੰ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ 4 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ 3 ਮੋਟਰਸਾਈਕਲ ਸਵਾਰਾਂ ਵਿਰੁੱਧ ਸੁਭਾਨਪੁਰ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਜ਼ਖ਼ਮੀ ਇਕ ਨੌਜਵਾਨ ਬੂਟਾ ਪੁੱਤਰ ਸੁਖਦੇਵ ਸਿੰਘ ਵਾਸੀ ਝੱਲ ਠੀਕਰੀਵਾਲ ਦੀ ਨਡਾਲਾ ਦੇ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਉਕਤ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬੀ.ਐਨ.ਐਸ. 194 ਤਹਿਤ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।  

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025 : ਅਫਗਾਨਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਅਗਲੀ ਖ਼ਬਰ ਪ੍ਰਵਾਸੀ ਦਾ ਢਾਈ ਸਾਲਾ ਬੱਚਾ ਭੇਤਭਰੇ ਢੰਗ ਨਾਲ ਲਾਪਤਾ
Ad Position 24