ਨਵੀਂ ਦਿੱਲੀ, 19 ਸਤੰਬਰ-ਵੇਰਕਾ ਨੇ ਵੀ ਦੁੱਧ ਦੇ ਰੇਟ ਪ੍ਰੀਤ ਲੀਟਰ 2 ਰੁਪਏ ਘਟਾ ਦਿੱਤੇ ਹਨ ਤੇ ਨਵੀਆਂ ਕੀਮਤਾਂ 22 ਸਤੰਬਰ ਤੋਂ ਲਾਗੂ ਹੋਣਗੀਆਂ। ਨਵੀਆਂ ਕੀਮਤਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਪਤਕਾਰਾਂ ਨੂੰ ਵੇਰਕਾ ਘਿਓ 30 ਤੋਂ 35 ਰੁਪਏ ਪ੍ਰਤੀ ਲੀਟਰ/ਕਿਲੋਗ੍ਰਾਮ ਸਸਤਾ ਮਿਲੇਗਾ। ਉਨ੍ਹਾਂ ਕਿਹਾ ਕਿ ਟੇਬਲ ਬਟਰ ਦੀ ਕੀਮਤ 30 ਰੁਪਏ ਪ੍ਰਤੀ ਕਿਲੋਗ੍ਰਾਮ, ਅਨਸਾਲਟੇਡ ਬਟਰ ਦੀ ਕੀਮਤ 35 ਰੁਪਏ ਪ੍ਰਤੀ ਕਿਲੋਗ੍ਰਾਮ, ਪ੍ਰੋਸੈਸਡ ਪਨੀਰ ਦੀ ਕੀਮਤ 20 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਯੂ.ਐਚ.ਟੀ. ਦੁੱਧ (ਸਟੈਂਡਰਡ, ਟੋਨਡ ਅਤੇ ਡਬਲ ਟੋਨਡ) ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਘਟਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਆਈਸ ਕਰੀਮ (ਗੈਲਨ, ਬਰਿੱਕ ਅਤੇ ਟੱਬ) ਵਰਗੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿਚ ਵੀ 10 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ ਹੈ ਅਤੇ ਪਨੀਰ ਦੀ ਕੀਮਤ ਵੀ 15 ਰੁਪਏ ਪ੍ਰਤੀ ਕਿਲੋ ਘਟਾਈ ਗਈ ਹੈ।