20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2025

ਨਗਰ ਪੰਚਾਇਤ ਦੇ ਸਫਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨਗਰ ਪੰਚਾਇਤ ਸਫਾਈ ਕਰਮਚਾਰੀਆਂ...

Ad Position 21
No active advertisement
ਅਜੀਤ ਡੈਸਕ 19-09-2025

ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨਗਰ ਪੰਚਾਇਤ ਸਫਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਤੇ ਕਿਹਾ ਕਿ ਸਰਕਾਰ ਵਲੋਂ ਨਿੱਜੀ ਕੰਪਨੀਆਂ ਨੂੰ ਡੋਰ ਟੂ ਡੋਰ ਸੋਲਿਡ ਵੇਸਟ ਕੁਲੈਕਸ਼ਨ ਵਾਟਰ ਸਪਲਾਈ ਤੇ ਸੀਵਰੇਜ ਦੀ ਮੁਰੰਮਤ ਤੇ ਸਫਾਈ ਕੰਮਾਂ ਦੇ ਦਿੱਤੇ ਜਾਣ ਵਾਲੇ ਠੇਕੇ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਚੰਦਰ ਸ਼ੇਖਰ, ਡੈਨੀਅਲ ਕਲਿਆਣ, ਅੰਕਿਤ, ਸੇਠੀ, ਅਸ਼ੋਕ, ਮਹਿੰਦਰ, ਅਜੇ ਕੁਮਾਰ ਤੇ ਹੋਰ ਕਰਮਚਾਰੀ ਹਾਜ਼ਰ ਸਨ।  

Ad Position 22
No active advertisement
ਪਿਛਲੀ ਖ਼ਬਰ ਸਿੰਗਾਪੁਰ 'ਚ ਗਾਇਕ Zubeen Garg ਦੀ ਹਾਦਸੇ 'ਚ ਮੌਤ ਅਗਲੀ ਖ਼ਬਰ ਵੇਰਕਾ ਨੇ ਘਟਾਏ ਦੁੱਧ ਦੇ ਰੇਟ
Ad Position 24