21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਗਾਇਕ ਜ਼ੁਬੀਨ ਗਰਗ ਦਾ ਅੱਜ ਹੋਵੇਗਾ ਪੋਸਟਮਾਰਟਮ

ਗੁਹਾਟੀ, 20 ਸਤੰਬਰ- ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਸਿੰਗਾਪੁਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਜ਼ੁਬੀਨ ਗਰਗ ਦੀ ਲਾਸ਼ ਦਾ ਪੋਸਟਮਾਰਟਮ....

Ad Position 21
No active advertisement
ਅਜੀਤ ਡੈਸਕ 20-09-2025

ਗੁਹਾਟੀ, 20 ਸਤੰਬਰ- ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਸਿੰਗਾਪੁਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਜ਼ੁਬੀਨ ਗਰਗ ਦੀ ਲਾਸ਼ ਦਾ ਪੋਸਟਮਾਰਟਮ ਅੱਜ ਯਾਨੀ ਸ਼ਨੀਵਾਰ ਨੂੰ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਸੌਂਪ ਦਿੱਤੀ ਜਾਵੇਗੀ।

‘ਯਾ ਅਲੀ’ ਗੀਤ ਲਈ ਜਾਣੇ ਜਾਂਦੇ ਗਰਗ ਦੀ ਸ਼ੁੱਕਰਵਾਰ ਨੂੰ ਸਿੰਗਾਪੁਰ ਵਿਚ ਮੌਤ ਹੋ ਗਈ ਸੀ, ਜਦੋਂ ਉਹ ਲਾਈਫ ਜੈਕੇਟ ਤੋਂ ਬਿਨਾਂ ਸਮੁੰਦਰ ਵਿਚ ਤੈਰ ਰਹੇ ਸਨ।

ਮੁੱਖ ਮੰਤਰੀ ਨੇ ਦੱਸਿਆ ਕਿ ਸਿੰਗਾਪੁਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਜ਼ੁਬੀਨ ਗਰਗ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ ਤੇ ਸਾਨੂੰ ਉਮੀਦ ਹੈ ਕਿ ਇਹ ਦੁਪਹਿਰ 2 ਵਜੇ ਤੱਕ ਪੂਰਾ ਹੋ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਭਾਰਤੀ ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਅਸੀਂ ਉਨ੍ਹਾਂ ਨੂੰ ਘਰ ਲਿਜਾਉਣ ਦੀ ਪ੍ਰਕਿਰਿਆ ਸ਼ੁਰੂ ਕਰਾਂਗੇ ਤੇ ਸਾਰਿਆਂ ਨੂੰ ਸੂਚਿਤ ਕਰਦੇ ਰਹਾਂਗੇ।

ਸਿੰਗਾਪੁਰ ਵਿਚ ਭਾਰਤੀ ਹਾਈ ਕਮਿਸ਼ਨਰ ਸ਼ਿਲਪਕ ਅੰਬੂਲੇ ਦੇ ਅਨੁਸਾਰ, ਗਰਗ 17 ਹੋਰ ਲੋਕਾਂ ਨਾਲ ਯਾਟ ਯਾਤਰਾ ’ਤੇ ਗਿਆ ਸੀ ਅਤੇ ਲਾਈਫ ਜੈਕੇਟ ਤੋਂ ਬਿਨਾਂ ਸਮੁੰਦਰ ਵਿਚ ਤੈਰਦੇ ਹੋਏ ਉਸਦੀ ਮੌਤ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਮਾਧੋਪੁਰ ਹੈਡ ਵਰਕਸ ਦੇ ਗੇਟ ਟੁੱਟਣ ਮਾਮਲੇ ’ਚ 3 ਅਧਿਕਾਰੀ ਸਸਪੈਂਡ ਅਗਲੀ ਖ਼ਬਰ ਵੈਨ ਨਾਲ ਮੋਟਰਸਾਈਕਲ ਟੱਕਰ ’ਚ ਨੌਜਵਾਨ ਦੀ ਮੌਤ
Ad Position 24