21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਫਗਵਾੜਾ ਵਿਖੇ ਸ੍ਰੀ ਵਿਸ਼ਵਕਰਮਾ ਮੰਦਿਰ ਪੁੱਜੇ ਗਵਰਨਰ ਗੁਲਾਬ ਚੰਦ ਕਟਾਰੀਆ

ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਗਵਾੜਾ ਵਿਖੇ ਸ਼੍ਰੋਮਣੀ ਸ੍ਰੀ ਵਿਸ਼ਵਕਰਮਾ...

Ad Position 21
No active advertisement
ਅਜੀਤ ਡੈਸਕ 20-09-2025

ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਗਵਾੜਾ ਵਿਖੇ ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਮੱਥਾ ਟੇਕਿਆ। ਉਨ੍ਹਾਂ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਦੇ ਪ੍ਰਬੰਧਕਾਂ ਤੇ ਕਮੇਟੀ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਟਰੱਸਟ ਵਲੋਂ ਸਮਾਜ ਸੇਵਾ ਤੇ ਵਿਸ਼ੇਸ਼ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ।

ਉਨ੍ਹਾਂ ਕਿਹਾ ਕਿ ਕਿਰਤ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਵਲੋਂ ਦਿੱਤੇ ਗਏ ਸੰਦੇਸ਼ ਅਨੁਸਾਰ ਇਸ ਅਸਥਾਨ ਵਲੋਂ ਦਹਾਕਿਆਂ ਤੋਂ ਲੋੜਵੰਦ ਲੋਕਾਂ ਨੂੰ ਬਿਹਰਤਰੀਨ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜੋ ਕਿ ਸਾਡੇ ਸਮਾਜ ਲਈ ਇਕ ਮਿਸਾਲ ਹੈ। ਟਰੱਸਟ ਦੇ ਪ੍ਰਬੰਧਕਾਂ ਵਲੋਂ ਰਾਜਪਾਲ ਸ੍ਰੀ ਕਟਾਰੀਆ ਦਾ ਸਨਮਾਨ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ, ਐਸ. ਐਸ. ਪੀ. ਗੌਰਵ ਤੂਰਾ ਵਲੋਂ ਮਾਣਯੋਗ ਰਾਜਪਾਲ ਸ੍ਰੀ ਕਟਾਰੀਆ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਅਕਸ਼ਿਤਾ ਗੁਪਤਾ, ਐਸ. ਡੀ. ਐਮ. ਜਸ਼ਨਜੀਤ ਸਿੰਘ, ਐਸ. ਪੀ. ਗੁਰਪ੍ਰੀਤ ਸਿੰਘ ਤੇ ਐਸ. ਡੀ. ਐਮ. ਜਸ਼ਨਜੀਤ ਸਿੰਘ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਸਾਡਾ ਸਭ ਤੋਂ ਵੱਡਾ ਦੁਸ਼ਮਣ ਹੈ ਦੂਸਰੇ ਦੇਸ਼ਾਂ ’ਤੇ ਨਿਰਭਰ ਹੋਣਾ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਮਾਧੋਪੁਰ ਹੈਡ ਵਰਕਸ ਦੇ ਗੇਟ ਟੁੱਟਣ ਮਾਮਲੇ ’ਚ 3 ਅਧਿਕਾਰੀ ਸਸਪੈਂਡ
Ad Position 24