21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹੜ੍ਹ ਪ੍ਰਭਾਵਿਤ ਇਲਾਕੇ ਦੇ ਸਾਰੇ ਸਕੂਲ ਮੰਗਲਵਾਰ ਤੋਂ ਆਮ ਵਾਂਗ ਖੁੱਲ੍ਹਣਗੇ

ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਐਸ.ਡੀ.ਐਮ...

Ad Position 21
No active advertisement
ਅਜੀਤ ਡੈਸਕ 20-09-2025

ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਐਸ.ਡੀ.ਐਮ. ਦਫਤਰ ਅਜਨਾਲਾ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਲੋਕਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀਆਂ ਟੀਮਾਂ ਨਾਲ ਗੱਲਬਾਤ ਕਰਦੇ ਹੋਏ ਹਦਾਇਤ ਕੀਤੀ ਕਿ ਨੁਕਸਾਨੇ ਗਏ ਘਰਾਂ ਅਤੇ ਹੋਰ ਜਾਇਦਾਦ ਦੇ ਵੇਰਵੇ ਪਹਿਲ ਦੇ ਆਧਾਰ ਉੱਤੇ ਤਿਆਰ ਕੀਤੇ ਜਾਣ ਤਾਂ ਜੋ ਇਨ੍ਹਾਂ ਦੇ ਮਾਲਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਐਕਸੀਅਨ ਪੀ.ਡਬਲਯੂ.ਡੀ. ਸ: ਦਿਲਬਾਗ ਸਿੰਘ ਨੇ ਦੱਸਿਆ ਕਿ ਨੁਕਸਾਨੇ ਗਏ ਘਰਾਂ ਦਾ ਸਰਵੇ ਕਰਨ ਲਈ 47 ਟੀਮਾਂ ਕੰਮ ਕਰ ਰਹੀਆਂ ਹਨ ਅਤੇ ਜਲਦੀ ਹੀ ਸਰਵੇ ਮੁਕੰਮਲ ਕਰ ਲਿਆ ਜਾਵੇਗਾ।
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਕੋਲੋਂ ਪ੍ਰਾਪਤ ਹੋਈ ਸਕੂਲਾਂ ਦੀ ਰਿਪੋਰਟ ਦੇ ਆਧਾਰ ਉੱਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕੇ ਦੇ ਸਾਰੇ ਸਕੂਲ ਆਮ ਵਾਂਗ ਖੋਲ੍ਹੇ ਜਾਣ ਅਤੇ ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਦਾ ਵੱਧ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਬੱਚੇ ਨੇੜਲੇ ਪਿੰਡਾਂ ਵਿਚ ਸ਼ਿਫਟ ਕਰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜੋ ਕਮਰੇ ਜ਼ਿਆਦਾ ਨੁਕਸਾਨੇ ਹਨ, ਉਹ ਕਮਰੇ ਵੀ ਸੁਰੱਖਿਆ ਨੂੰ ਦੇਖਦੇ ਹੋਏ ਬੰਦ ਰੱਖੇ ਜਾਣ। ਦੱਸਣਯੋਗ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ 31 ਪ੍ਰਾਇਮਰੀ ਅਤੇ 13 ਸਕੂਲ ਸੀਨੀਅਰ ਸੈਕੰਡਰੀ ਸਨ ਜਿਨ੍ਹਾਂ ਵਿਚੋਂ 5 ਸਕੂਲਾਂ ਦੀਆਂ ਇਮਾਰਤਾਂ ਨੂੰ ਕਾਫ਼ੀ ਨੁਕਸਾਨ ਪੁੱਜਾ ਸੀ ਅਤੇ 4 ਸਕੂਲਾਂ ਦੀਆਂ ਇਮਾਰਤਾਂ ਵੀ ਅਸੁਰੱਖਿਅਤ ਹਨ। ਇਨ੍ਹਾਂ ਸਕੂਲਾਂ ਦੀ ਪੜ੍ਹਾਈ ਦਾ ਬਦਲਵਾਂ ਪ੍ਰਬੰਧ ਕਰਦੇ ਹੋਏ, ਇਨ੍ਹਾਂ ਸਕੂਲਾਂ ਦੀਆਂ ਕਲਾਸਾਂ ਨੂੰ ਦੂਜੇ ਸਕੂਲਾਂ ਵਿਚ ਸ਼ਿਫ਼ਟ ਕਰ ਦਿੱਤਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਅਦਾਕਾਰ ਮੋਹਨ ਲਾਲ ਨੂੰ 23 ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤਾ ਜਾਵੇਗਾ ਅਗਲੀ ਖ਼ਬਰ ਪਿੰਡ ਦੀ ਸੜਕ ਦੀ ਹਾਲਤ ਨੂੰ ਲੈ ਕੇ ਭਖਿਆ ਵਿਵਾਦ, ਲੋਕਾਂ ਵਲੋਂ ਫਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇਅ ਜਾਮ
Ad Position 24