22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕੌਮਾਂਤਰੀ ਰੇਲਵੇ ਸਟੇਸ਼ਨ ਅਟਾਰੀ ਨੂੰ ਆ ਰਹੀ ਰੇਲਗੱਡੀ ਦੀ ਸਾਈਡ ਵੱਜਣ ਨਾਲ ਵਿਅਕਤੀ ਦੀ ਮੌਤ

ਅਟਾਰੀ, 20 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਡੀ.ਐਮ.ਯੂ. ਰੇਲਗੱਡੀ ਦੀ ਸਾਈਡ...

Ad Position 21
No active advertisement
ਅਜੀਤ ਡੈਸਕ 20-09-2025

ਅਟਾਰੀ, 20 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਡੀ.ਐਮ.ਯੂ. ਰੇਲਗੱਡੀ ਦੀ ਸਾਈਡ ਵੱਜਣ ਨਾਲ ਇਕ ਵਿਅਕਤੀ ਦੀ ਮੌਕੇ ਉਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੀ.ਐਮ.ਯੂ. ਰੇਲਗੱਡੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਉੱਪਰ ਰੋਜ਼ਾਨਾ ਦੀ ਤਰ੍ਹਾਂ ਯਾਤਰੀਆਂ ਨੂੰ ਮੰਜ਼ਿਲ ਉਤੇ ਪਹੁੰਚਾਉਣ ਲਈ ਆ ਰਹੀ ਸੀ। ਘਟਨਾ ਮੰਗਲੀ ਵਾਲੇ ਫਾਟਕ ਤੋਂ ਲੰਘਦੀ ਸੜਕ ਨਜ਼ਦੀਕ ਹੋਈ ਜਦੋਂ ਉਕਤ ਵਿਅਕਤੀ ਰਾਤ ਸਮੇਂ ਆਪਣੇ ਘਰ ਨੂੰ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਨਜ਼ਰ ਕਮਜ਼ੋਰ ਦੱਸੀ ਜਾ ਰਹੀ ਹੈ, ਜਿਸ ਕਾਰਨ ਰਾਤ ਸਮੇਂ ਉਸਨੂੰ ਰੇਲ ਗੱਡੀ ਦਾ ਪਤਾ ਨਹੀਂ ਚੱਲ ਸਕਿਆ। ਜੀ.ਆਰ.ਪੀ. ਪੁਲਿਸ ਚੌਕੀ ਅਟਾਰੀ ਦੇ ਇੰਚਾਰਜ ਰਸ਼ਪਾਲ ਸਿੰਘ ਹਾਦਸੇ ਦੀ ਖਬਰ ਸੁਣਦਿਆਂ ਹੀ ਘਟਨਾ ਸਥਾਨ ਉਤੇ ਪਹੁੰਚੇ ਅਤੇ ਮ੍ਰਿਤਕ ਸਰੀਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਮ੍ਰਿਤਕ ਦੇਹ ਨੂੰ ਜੀ.ਆਰ.ਪੀ. ਪੁਲਿਸ ਥਾਣਾ ਅੰਮ੍ਰਿਤਸਰ ਵਿਖੇ ਭੇਜ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਣਧੀਰ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਪਿੰਡ ਰਣਗੜ੍ਹ, ਪੁਲਿਸ ਥਾਣਾ ਘਰਿੰਡਾ ਵਜੋਂ ਹੋਈ ਹੈ। ਪੁਲਿਸ ਚੌਕੀ ਜੀ.ਆਰ.ਪੀ. ਅਟਾਰੀ ਦੇ ਇੰਚਾਰਜ ਰਸ਼ਪਾਲ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਤੋਂ ਬਚਾਅ ਲਈ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ - ਸ. ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਏਸ਼ੀਆ ਕੱਪ 2025 : ਬੰਗਲਾਦੇਸ਼ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
Ad Position 24