22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹੜ੍ਹਾਂ ਤੋਂ ਬਚਾਅ ਲਈ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ - ਸ. ਸੁਖਬੀਰ ਸਿੰਘ ਬਾਦਲ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੁਲਤਾਨਪੁਰ...

Ad Position 21
No active advertisement
ਅਜੀਤ ਡੈਸਕ 20-09-2025

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਉਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਲਕੇ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਯੂਥ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਲਕੇ ਅੰਦਰ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਲਾਕੇ ਵਿਚ ਹੜ੍ਹਾਂ ਤੋਂ ਬਚਾਅ ਲਈ ਜਿਥੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਉਥੇ ਹੀ ਦਰਿਆਵਾਂ ਦੀ ਸਫਾਈ ਬਹੁਤ ਜ਼ਰੂਰੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪ੍ਰਭਾਵਿਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨਾਲ ਖੜ੍ਹਾ ਹੈ। ਟੁੱਟੇ ਹੋਏ ਆਰਜ਼ੀ ਬੰਨ੍ਹਾਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਅਮੂਲ ਨੇ 700 ਤੋਂ ਵੱਧ ਉਤਪਾਦਾਂ ਦੀ ਆਪਣੀ ਸੋਧੀ ਕੀਮਤ ਸੂਚੀ ਦਾ ਕੀਤਾ ਐਲਾਨ ਅਗਲੀ ਖ਼ਬਰ ਕੌਮਾਂਤਰੀ ਰੇਲਵੇ ਸਟੇਸ਼ਨ ਅਟਾਰੀ ਨੂੰ ਆ ਰਹੀ ਰੇਲਗੱਡੀ ਦੀ ਸਾਈਡ ਵੱਜਣ ਨਾਲ ਵਿਅਕਤੀ ਦੀ ਮੌਤ
Ad Position 24