ਜਲੰਧਰ, 21 ਸਤੰਬਰ-ਮਹਿੰਦਰ ਸਿੰਘ ਕੇਪੀ ਦੇ ਬੇਟੇ ਰਿਚੀ ਕੇਪੀ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਪੁੱਜੇ। ਰਿਚੀ ਕੇਪੀ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਪਦਮਸ਼੍ਰੀ ਹੰਸਰਾਜ ਹੰਸ ਵੀ ਪੁੱਜੇ। ਇਸ ਦੌਰਾਨ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ, ਸਰਦਾਰ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਮਹਿੰਦਰ ਭਗਤ, ਪ੍ਰਤਾਪ ਸਿੰਘ ਬਾਜਵਾ ਵੀ ਪੁੱਜੇ। ਦੱਸ ਦਈਏ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੀ ਕੁਝ ਦਿਨ ਪਹਿਲਾਂ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।