23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਲੁੱਟ-ਖੋਹ ਦੌਰਾਨ ਜ਼ਖਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ

ਅਟਾਰੀ, ਅੰਮ੍ਰਿਤਸਰ, 21 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ...

Ad Position 21
No active advertisement
ਅਜੀਤ ਡੈਸਕ 21-09-2025

ਅਟਾਰੀ, ਅੰਮ੍ਰਿਤਸਰ, 21 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਪਿੰਡ ਭਡਿਆਰ ਨਜ਼ਦੀਕ ਅਟਾਰੀ ਵਿਖੇ ਬੀਤੇ ਦਿਨੀਂ ਘਰ ਵਿਖੇ ਲੁੱਟ-ਖੋਹ ਕਰਨ ਆਏ ਲੁਟੇਰਿਆਂ ਦਾ ਸਾਹਮਣਾ ਕਰਨ ਸਮੇਂ ਗੰਭੀਰ ਰੂਪ ਵਿਚ ਜ਼ਖਮੀ ਹੋਏ ਬਜ਼ੁਰਗ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਜਾਣ ਸਬੰਧੀ ਜਾਣਕਾਰੀ ਹਾਸਿਲ ਹੋਈ ਹੈI ਬਜ਼ੁਰਗ ਪਰਿਵਾਰ ਨਾਲ ਹੋਈ ਇਸ ਵਾਰਦਾਤ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ, ਜਨਰਲ ਸਕੱਤਰ ਪਲਵਿੰਦਰ ਸਿੰਘ ਧੰਮੂ, ਵਿੱਤ ਸਕੱਤਰ ਜਸਮੇਲ ਸਿੰਘ ਵੱਲਾ, ਸੇਵਾ-ਮੁਕਤ ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸਿੰਘ ਚੰਡੇ, ਸਕੱਤਰ ਰਵਿੰਦਰ ਸ਼ਰਮਾ ਨੇ ਸਾਂਝੇ ਤੌਰ ਉਤੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੇਵਾ-ਮੁਕਤ ਸੀਨੀਅਰ ਫਾਰਮੇਸੀ ਅਫਸਰ ਪਲਵਿੰਦਰ ਸਿੰਘ ਭਿੰਡਰ ਦੇ ਪਿਤਾ ਜਗੀਰ ਸਿੰਘ ਪਿੰਡ ਭਡਿਆਰ ਦੇ ਸਮਾਜ ਵਿਰੋਧੀ ਅਨਸਰਾਂ ਵਲੋਂ ਘਰ ਨੂੰ ਲੁੱਟਣ ਦੌਰਾਨ ਗੰਭੀਰ ਰੂਪ ਵਿਚ ਜ਼ਖਮੀ ਕਰਨ ਤੋਂ ਬਾਅਦ ਹੋਈ ਵਾਰਦਾਤ ਦੌਰਾਨ ਬਜ਼ੁਰਗ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਥਾਣਾ ਘਰਿੰਡਾ ਦੀ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਕਤ ਕਾਤਲ ਬਿਨਾਂ ਦੇਰੀ ਗ੍ਰਿਫ਼ਤਾਰ ਕੀਤੇ ਜਾਣ।

ਬਾਬਾ ਕੋਹਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਸਤੰਬਰ ਦੀ ਰਾਤ ਨੂੰ ਕੁਝ ਲੁਟੇਰੇ ਬਜ਼ੁਰਗ ਜਗੀਰ ਸਿੰਘ ਨੂੰ ਰਾਤ ਸਮੇਂ ਬੁਰੀ ਤਰ੍ਹਾਂ ਜ਼ਖਮੀ ਕਰ ਗਏ ਅਤੇ ਘਰ ਵਿਚੋਂ ਨਕਦੀ, ਸੋਨਾ ਅਤੇ ਕੀਮਤੀ ਸਾਮਾਨ ਲੁੱਟ ਕੇ ਲੈ ਗਏ ਸਨ। ਜਗੀਰ ਸਿੰਘ ਨੂੰ ਮੈਡੀਸਿਟੀ ਹਸਪਤਾਲ ਖੰਡਵਾਲਾ ਵਿਖੇ ਦਾਖਲ ਕਰਵਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਹ 19 ਸਤੰਬਰ ਦੀ ਰਾਤ ਨੂੰ ਅਕਾਲ ਚਲਾਣਾ ਕਰ ਗਏ। ਉਨ੍ਹਾਂ ਅਮਨ-ਕਾਨੂੰਨ ਦੀ ਮਾੜੀ ਹਾਲਤ ਉਤੇ ਚਿੰਤਾ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਇਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਕਿ ਪਰਿਵਾਰ ਦੇ ਜ਼ਖ਼ਮਾਂ ਉਤੇ ਮੱਲ੍ਹਮ ਲੱਗ ਸਕੇ। 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਭਾਰਤੀ ਕ੍ਰਿਕਟਰ ਮਿਥੁਨ ਮਨਹਾਸ ਵਲੋਂ ਬੀ.ਸੀ.ਸੀ.ਆਈ. ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਅਗਲੀ ਖ਼ਬਰ ਗਾਜ਼ਾ 'ਤੇ ਹਮਲੇ 'ਚ 91 ਲੋਕਾਂ ਦੀ ਮੌਤ ਮਗਰੋਂ ਵਿਰੋਧ ਪ੍ਰਦਰਸ਼ਨ ਸ਼ੁਰੂ
Ad Position 24