23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਜ਼ੁਰਗ ਨੂੰ ਤੇਜ਼ ਧਾਰ ਹਥਿਆਰਾਂ ਨਾਲ ਜ਼ਖ਼ਮੀ ਕੀਤਾ, ਉਂਗਲੀ ਕੱਟ ਕੇ ਸੋਨੇ ਦੀ ਮੁੰਦਰੀ ਲਾਹੀ , ਹੋਈ ਮੌਤ

ਅਟਾਰੀ, 21 ਸਤੰਬਰ ( ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਭੰਡਿਆਰ ਵਿਖੇ ਘਰ ਵਿਚ ਸੁੱਤੇ ਪਏ ਬਜ਼ੁਰਗ ਕੋਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ...

Ad Position 21
No active advertisement
ਅਜੀਤ ਡੈਸਕ 21-09-2025

ਅਟਾਰੀ, 21 ਸਤੰਬਰ ( ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਭੰਡਿਆਰ ਵਿਖੇ ਘਰ ਵਿਚ ਸੁੱਤੇ ਪਏ ਬਜ਼ੁਰਗ ਕੋਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਬਜ਼ੁਰਗ ਜਗੀਰ ਸਿੰਘ ਗੂਹੜੀ ਨੀਂਦ ਸੁੱਤਾ ਪਿਆ ਸੀ ਤਾਂ ਉਨ੍ਹਾਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ । ਲੁਟੇਰਿਆਂ ਦਾ ਜਗੀਰ ਸਿੰਘ ਵਲੋਂ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨੇ ਸੋਨੇ ਦੀ ਮੁੰਦਰੀ ਲਾਹੁਣ ਲਈ ਉਂਗਲ ਹੀ ਕੱਟ ਦਿੱਤੀ। ਉਂਗਲੀ ਕੱਟਣ ਦੇ ਬਾਵਜੂਦ ਜਦੋਂ ਉਸ ਨੇ ਜੇਬ ਵਿਚੋਂ ਪੈਸੇ ਨਾ ਕੱਢਣ ਦਿੱਤੇ ਤਾਂ ਲੁਟੇਰੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰਦੇ ਰਹੇ। ਉਨ੍ਹਾਂ ਨੇ ਗੰਭੀਰ ਸੱਟਾਂ ਮਾਰ ਕੇ 40 ਹਜ਼ਾਰ ਰੁਪਏ ਜੇਬ ਵਿਚੋਂ ਕੱਢ ਕੇ ਫ਼ਰਾਰ ਹੋ ਗਏ। ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਜਗੀਰ ਸਿੰਘ ਦੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਹੈ।

ਬਾਪੂ ਜਗੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ ਅਤੇ ਇਲਾਕੇ ਵਿਚ ਵੀ ਦਹਿਸ਼ਤ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਜਗੀਰ ਸਿੰਘ ਨੂੰ ਦਰਦਨਾਕ ਮੌਤ ਦੇਣ ਵਾਲੇ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਫੜ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇ ਤਾਂ ਜੋ ਉਹ ਅੱਗੇ ਤੋਂ ਅਜਿਹੀ ਘਟਨਾ ਨਾ ਹੋਵੇ। ਪੁਲਿਸ ਥਾਣਾ ਘਰਿੰਡਾ ਦੇ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਸੀ.ਸੀ.ਟੀ.ਵੀ. ਫੁੱਟੇਜ ਲਈ ਜਾ ਰਹੀ ਹੈ। ਦੋਸ਼ੀਆਂ ਵਿਰੁੱਧ ਸਖ਼ਤ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ ਸੁਪਰ-4 ਭਾਰਤ-ਪਾਕਿ ਮੁਕਾਬਲਾ : 6 ਓਵਰਾਂ ਤੋਂ ਬਾਅਦ ਪਾਕਿਸਤਾਨ 55/1 ਅਗਲੀ ਖ਼ਬਰ ਏਸ਼ੀਆ ਕੱਪ ਸੁਪਰ-4 ਭਾਰਤ-ਪਾਕਿ ਮੁਕਾਬਲਾ : ਫ਼ਖਰ ਜ਼ਮਾਨ 15 (9 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24