ਚੰਡੀਗੜ੍ਹ, 21 ਸਤੰਬਰ - ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਚਰਨਜੀਤ ਅਹੂਜਾ ਦੇ ਦਿਹਾਂਤ ਹੋਣ ਦੀ ਖ਼ਬਰ ਹੈ। ਉਨ੍ਹਾਂ ਨੇ ਮੁਹਾਲੀ ਸਥਿਤ ਆਪਣੇ ਘਰ ਵਿਚ ਆਖ਼ਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਭਿਆਨਕ ਬਿਮਾਰੀ ਦੇ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਪੀ.ਜੀ.ਆਈ. ਤੋਂ ਚੱਲ ਰਿਹਾ ਸੀ। ਪਰਿਵਾਰ ਰੋਹਤਕ ਦਾ ਵਾਸੀ ਸੀ ਅਤੇ ਸੰਗੀਤ ਨੂੰ ਸਮਰਪਿਤ ਰੂਹ ਸੀ। ਇਨ੍ਹਾਂ ਬਹੁਤ ਸਾਰੇ ਪੰਜਾਬੀ ਦੇ ਗਾਇਕਾਂ ਨੂੰ ਉੱਚ ਕੋਟੀ ਦੇ ਗਾਇਕ ਬਣਾਇਆ ਹੈ।
ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਗੀਤ ਸਮਰਾਟ ਉਸਤਾਦ ਚਰਨਜੀਤ ਅਹੂਜਾ ਸਾਬ੍ਹ ਦਾ ਚਲੇ ਜਾਣਾ ਸੰਗੀਤ ਇੰਡਸਟਰੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਹੂਜਾ ਸਾਬ੍ਹ ਵਲੋਂ ਬਣਾਈਆਂ ਧੁਨਾਂ ਹਮੇਸ਼ਾ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਦੀਆਂ ਰਹਿਣਗੀਆਂ। ਸਚਿਨ ਅਹੂਜਾ ਸਮੇਤ ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਰੂਹ ਨੂੰ ਚਰਨਾਂ ‘ਚ ਥਾਂ ਦੇਣ।