24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਏਸ਼ੀਆ ਕੱਪ : ਭਾਰਤ ਨੇ 6 ਵਿਕਟਾਂ ਨਾਲ ਹਰਾਇਆ ਪਾਕਿਸਤਾਨ

ਦੁਬਈ, 21 ਸਤੰਬਰ - ਏਸ਼ੀਆ ਕੱਪ ਸੁਪਰ-4 ਦੇ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ...

Ad Position 21
No active advertisement
ਅਜੀਤ ਡੈਸਕ 22-09-2025

ਦੁਬਈ, 21 ਸਤੰਬਰ - ਏਸ਼ੀਆ ਕੱਪ ਸੁਪਰ-4 ਦੇ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 171 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ ਟੀਚਾ 6 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤ ਵਲੋਂ ਅਭਿਸ਼ੇਕ ਸ਼ਰਮਾ ਨੇ ਸਭ ਤੋਂ ਵੱਧ 74 (39 ਗੇਂਦਾਂ) ਦੌੜਾਂ ਬਣਾਈਆਂ ਜਦਕਿ ਸ਼ੁਭਮਨ ਗਿੱਲ 47 (28 ਗੇਂਦਾਂ) ਦੌੜਾਂ, ਕਪਤਾਨ ਸੂਰਿਆ ਕੁਮਾਰ ਯਾਦਵ ਬਿਨ੍ਹਾਂ ਕੋਈ ਦੌੜ ਬਣਾਏ ਅਤੇ ਸੰਜੂ ਸੈਮਸਨ 13 (17 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਏ। ਪਾਕਿਸਤਾਨ ਵਲੋਂ ਹੈਰਿਸ ਰਾਊਫ਼ ਨੇ 2 ਵਿਕਟਾਂ ਹਾਸਲ ਕੀਤੀਆਂ ਜਦਕਿ ਫਹੀਮ ਅਸ਼ਰਫ ਅਤੇ ਅਬਰਾਰ ਅਹਿਮਦ ਨੇ ਇਕ ਇਕ ਵਿਕਟ ਹਾਸਲ ਕੀਤੀ। ਅਭਿਸ਼ੇਕ ਸ਼ਰਮਾ ਨੂੰ ਉਸ ਦੀ ਸ਼ਾਨਦਾਰ ਬੱਲੇਬਾਜ਼ੀ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ⭐ ਅਗਲੀ ਖ਼ਬਰ ਏਸ਼ੀਆ ਕੱਪ : ਭਾਰਤ ਦੀ ਸ਼ਾਨਦਾਰ ਸ਼ੁਰੂਆਤ : 4.4 ਓਵਰਾਂ 'ਚ ਬਿਨ੍ਹਾਂ ਕਿਸੇ ਨੁਕਸਾਨ ਦੇ 50 ਦੌੜਾਂ ਪੂਰੀਆਂ
Ad Position 24