25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

10 ਲੱਖ ਸਿਹਤ ਬੀਮਾ ਯੋਜਨਾ ਲਈ ਕੱਲ੍ਹ (23 ਸਤੰਬਰ) ਤੋਂ ਹੋਵੇਗੀ ਰਜਿਸਟ੍ਰੇਸ਼ਨ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਸਤੰਬਰ- ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਸਿਹਤ ਸਹੂਲਤਾਂ ਨੂੰ ਲੈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ....

Ad Position 21
No active advertisement
ਅਜੀਤ ਡੈਸਕ 22-09-2025

ਚੰਡੀਗੜ੍ਹ, 22 ਸਤੰਬਰ- ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਸਿਹਤ ਸਹੂਲਤਾਂ ਨੂੰ ਲੈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ 1000 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਭਲਕੇ ਤੋਂ 10 ਲੱਖ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ ਤੇ ਇਸ ਸੰਬੰਧੀ ਰਜਿਸਟ੍ਰੇਸ਼ਨ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਹੋਵੇਗੀ, ਜਿਸ ਲਈ ਕੋਈ ਵੀ ਆਧਾਰ ਕਾਰਡ, ਪਾਸਪੋਰਟ ਜਾਂ ਵੋਟਰ ਕਾਰਡਲਿਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ । ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਅਸੀਂ ਕਿਸੇ ਦਾ ਵੀ ਕਾਰਡ ਕੱਟਣ ਨਹੀਂ ਦੇਵਾਂਗੇ। ਜੀ.ਐਸ.ਟੀ. ਸੰਬੰਧੀ ਕੇਂਦਰ ਸਰਕਾਰ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਆਪ ਦੀ ਇਹ ਲੈ ਕੇ ਆਏ ਤੇ ਇਸ ਨੂੰ ਮਾਸਟਰ ਸਟ੍ਰੋਕ ਦੱਸਿਆ ਤੇ ਹੁਣ ਖ਼ੁਦ ਹੀ ਇਸ ਨੂੰ ਘਟਾ ਕੇ ਮੁੜ ਮਾਸਟਰ ਸਟ੍ਰੋਕ ਕਹਿ ਰਹੇ ਹਨ। ਪਰਾਲੀ ਸਾੜਨ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਧੂਆਂ ਤਾਂ ਪਹਿਲਾਂ ਸਾਡੇ ਫ਼ੇਫੜਿਆਂ ਵਿਚ ਜਾਂਦਾ ਹੈ ਤੇ ਅਸੀਂ ਇਸ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਕੈਂਪ ਲਗਾਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੰਨਦਾਤੇ ਨੂੰ ਥਾਣੇ ਲਿਜਾਣ ਦੀ ਨੌਬਤ ਹੀ ਨਾ ਆਵੇ ਕਿਉਂਕਿ ਅੰਨਦਾਤਾ ਕਦੇ ਵੀ ਕ੍ਰਿਮਿਨਲ ਨਹੀਂ ਹੋ ਸਕਦਾ।

Ad Position 22
No active advertisement
ਪਿਛਲੀ ਖ਼ਬਰ ਵਿਰਸਾ ਸਿੰਘ ਵਲਟੋਹਾ ਪਹੁੰਚੇ ਜੇਲ੍ਹ ’ਚ ਨਜ਼ਰਬੰਦ ਮਜੀਠੀਆ ਨਾਲ ਮੁਲਾਕਾਤ ਕਰਨ ਅਗਲੀ ਖ਼ਬਰ ਵਿਕਰਮਾਦਿਤਿਆ ਸਿੰਘ ਤੇ ਡਾ. ਅਮਰੀਨ ਕੌਰ ਵਿਆਹ ਦੇ ਬੰਧਨ ਵਿਚ ਬੱਝੇ
Ad Position 24