25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜਬਰਨ ਵਸੂਲੀ ਦੇ ਮਾਮਲੇ ਚ ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤ

ਜਲੰਧਰ, 22 ਸਤੰਬਰ (ਚੰਦੀਪ ਭੱਲਾ) - ਜਬਰਨ ਵਸੂਲੀ ਦੇ ਮਾਮਲੇ ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਕੇਸ ਚ ਅੱਜ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੂੰ ਜੇ ਐਮ ਆਈ ਸੀ ਰਾਮਪਾਲ ਦੀ ਅਦਾਲਤ ਨੇ ਜ਼ਮਾਨਤ ਦੇਣ ਜਾਣ ਦਾ ਹੁਕਮ...

Ad Position 21
No active advertisement
ਅਜੀਤ ਡੈਸਕ 22-09-2025

ਜਲੰਧਰ, 22 ਸਤੰਬਰ (ਚੰਦੀਪ ਭੱਲਾ) - ਜਬਰਨ ਵਸੂਲੀ ਦੇ ਮਾਮਲੇ ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਕੇਸ ਚ ਅੱਜ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੂੰ ਜੇ ਐਮ ਆਈ ਸੀ ਰਾਮਪਾਲ ਦੀ ਅਦਾਲਤ ਨੇ ਜ਼ਮਾਨਤ ਦੇਣ ਜਾਣ ਦਾ ਹੁਕਮ ਦਿੱਤਾ ਹੈ। ਰਮਨ ਅਰੋੜਾ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਇਕ ਰਮੇਸ਼ ਕੁਮਾਰ ਨਾਮ ਦੇ ਵਿਅਕਤੀ ਨੇ ਮਾਮਲਾ ਦਰਜ ਕਰਾਇਆ ਸੀ ਕਿ ਰਮਨ ਅਰੋੜਾ ਉਸ ਕੋਲੋਂ ਮਹੀਨਾ ਲੈਂਦਾ ਹੈ, ਇਸੇ ਤਰ੍ਹਾਂ ਇਕ ਰਜਿੰਦਰ ਕੁਮਾਰ ਵਿਅਕਤੀ ਜੋ ਕੀ ਲਾਟਰੀ ਦਾ ਕੰਮ ਕਰਦਾ ਸੀ ਉਸ ਨੇ ਵੀ ਅਰੋੜਾ ਖ਼ਿਲਾਫ਼ ਪੈਸੇ ਲੈਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪਰ ਅੱਜ ਅਦਾਲਤ ਨੇ ਇਸ ਮਾਮਲੇ ਚ ਰਮਨ ਅਰੋੜਾ ਦੀ ਜ਼ਮਾਨਤ ਮਨਜ਼ੂਰ ਕੀਤੇ ਜਾਣ ਦਾ ਹੁਕਮ ਦਿੱਤਾ ਹੈ।
ਇਸ ਮਾਮਲੇ ਦੀ ਪੁਸ਼ਟੀ ਐਡਵੋਕੇਟ ਦਰਸ਼ਨ ਦਯਾਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ 25 ਹਜ਼ਾਰ ਰੁਪਏ ਬਾਂਡ ਭਰਨ ਦੇ ਹੁਕਮ ਦਿੱਤੇ ਹਨ। ਅਜਿਹੇ ਵਿਚ ਵਿਚ ਕਿਹਾ ਜਾ ਰਿਹਾ ਹੈ ਕਿ ਅੱਜ ਰਾਤ ਤੱਕ ਵਿਧਾਇਕ ਰਮਨ ਅਰੋੜਾ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਰਮਨ ਅਰੋੜਾ ਅਤੇ ਏਟੀਪੀ ਸੁਖਦੇਵ ਵਸ਼ਿਸ਼ਟ ਨੂੰ ਜ਼ਮਾਨਤ ਮਿਲ ਗਈ ਸੀ। ਹਾਲਾਂਕਿ ਵਿਧਾਇਕ ਰਮਨ ਅਰੋੜਾ ਦੇ ਜੇਲ੍ਹ ਤੋਂ ਆਉਣ ਤੋਂ ਪਹਿਲਾਂ ਉਨ੍ਹਾਂ ਉੱਪਰ ਥਾਣਾ ਰਾਮਾਮੰਡੀ ਵਿਖੇ ਪਾਰਕਿੰਗ ਠੇਕੇਦਾਰ ਨੇ ਜ਼ਬਰਨ ਵਸੂਲੀ ਦੇ ਦੋਸ਼ ਲਗਾਏ ਸਨ, ਜਿਸ ਦੇ ਚੱਲਦਿਆਂ ਪੁਲਿਸ ਨੇ ਜ਼ਮਾਨਤ 'ਤੇ ਬਾਰਹ ਆਉਂਦਿਆਂ ਹੀ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Ad Position 22
No active advertisement
ਪਿਛਲੀ ਖ਼ਬਰ 200 ਤੋਂ ਵੱਧ ਵਸਤੂਆਂ ਸਸਤੀਆਂ ਹੋਣਗੀਆਂ - ਰਵੀ ਸ਼ੰਕਰ ਪ੍ਰਸਾਦ ਅਗਲੀ ਖ਼ਬਰ ਸੜਕ ਬਣਾਉਣ 'ਤੇ ਪਹਿਲਾਂ ਨਿਕਾਸੀ ਨਾਲਾ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚ ਤਕਰਾਰ, ਚੱਲੇ ਇੱਟਾਂ-ਰੋੜੇ
Ad Position 24