25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

15 ਕਰੋੜ ਦੀ ਹੈਰੋਇਨ ਅਤੇ ਅਸਲੇ ਸਮੇਤ ਇਕ ਕਾਬੂ

ਅਜਨਾਲਾ, ਗੱਗੋਮਾਹਲ, ਰਮਦਾਸ (ਅੰਮ੍ਰਿਤਸਰ), 23 ਸਤੰਬਰ (ਢਿੱਲੋਂ/ ਸੰਧੂ/ਵਾਹਲਾ)- ਥਾਣਾ ਰਮਦਾਸ ਦੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ....

Ad Position 21
No active advertisement
ਅਜੀਤ ਡੈਸਕ 23-09-2025

ਅਜਨਾਲਾ, ਗੱਗੋਮਾਹਲ, ਰਮਦਾਸ (ਅੰਮ੍ਰਿਤਸਰ), 23 ਸਤੰਬਰ (ਢਿੱਲੋਂ/ ਸੰਧੂ/ਵਾਹਲਾ)- ਥਾਣਾ ਰਮਦਾਸ ਦੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤਿੰਨ ਕਿਲੋ ਤੋਂ ਵਧੇਰੇ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਅਤੇ ਐਸ.ਐਚ.ਓ ਰਮਦਾਸ ਸਬ-ਇੰਸਪੈਕਟਰ ਆਗਿਆਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕਰਕੇ ਇਕ ਸਕੂਟਰੀ ਸਵਾਰ ਗੁਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਨਿਸੋਕੇ ਕੋਲੋਂ 3 ਕਿੱਲੋ 158 ਗ੍ਰਾਮ ਹੈਰੋਇਨ, 1 ਪਿਸਟਲ 30 ਬੋਰ ਸਮੇਤ 4 ਮੈਗਜ਼ੀਨ ਤੇ 50 ਜ਼ਿੰਦਾ ਕਾਰਤੂਸ, ਇਕ ਪਿਸਟਲ 9 ਐਮ.ਐਮ ਗਲੋਕ ਸਮੇਤ ਮੈਗਜ਼ੀਨ ਤੇ 50 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਉਸ ਖ਼ਿਲਾਫ਼ ਥਾਣਾ ਰਮਦਾਸ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਬਿਕਰਮ ਮਜੀਠੀਆ ਨਾਲ ਕਰਨਗੇ ਮੁਲਾਕਾਤ ਅਗਲੀ ਖ਼ਬਰ ਅੱਜ ਤੋਂ ਸ਼ੁਰੂ ਹੋਵੇਗੀ 10 ਲੱਖ ਦੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ
Ad Position 24