26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਵਿਧਾਇਕ ਰਘਬੀਰ ਸਿੰਘ ਪ੍ਰਧਾਨ ਦੇ ਦਿਹਾਂਤ ’ਤੇ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਉਨ੍ਹਾਂ ਨਾਲ ਪੁਰਾਣੀ ਤਸਵੀਰ ਸਮੇਤ....

Ad Position 21
No active advertisement
ਅਜੀਤ ਡੈਸਕ 23-09-2025

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਉਨ੍ਹਾਂ ਨਾਲ ਪੁਰਾਣੀ ਤਸਵੀਰ ਸਮੇਤ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਗਿੱਦੜਬਾਹਾ ਤੋਂ ਸਾਡੇ ਸਾਥੀ ਰਘਬੀਰ ਸਿੰਘ ਪ੍ਰਧਾਨ ਸਾਬਕਾ ਵਿਧਾਇਕ ਦੇ ਅਕਾਲ ਚਲਾਣਾ ਕਰ ਜਾਣ ਦੀ ਖਬਰ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਨੇ ਲੰਬਾ ਸਮਾਂ ਗਿੱਦੜਬਾਹਾ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਬਿਤਾਇਆ। ਕਈ ਵਾਰ ਰਾਜਨੀਤਕ ਵਖਰੇਵਿਆਂ ਦੇ ਬਾਵਜੂਦ ਵੀ ਕਦੇ ਸਮਾਜਿਕ ਰਿਸ਼ਤਿਆਂ ਵਿਚ ਕੁੜੱਤਣ ਨਹੀਂ ਲਿਆਂਦੀ। ਮੈਂ ਇਸ ਔਖੀ ਘੜੀ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹਾਂ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Ad Position 22
No active advertisement
ਪਿਛਲੀ ਖ਼ਬਰ ਅਣ-ਪਛਾਤੇ ਵਿਅਕਤੀਆਂ ਨੇ ਸਾਬਕਾ ਫੌਜੀ ਦੇ ਘਰ ’ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਖ਼ਜਾਨਾ ਦਫ਼ਤਰ ਵਿਖੇ ਡਿਊਟੀ ’ਤੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ
Ad Position 24