26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪੰਜਾਬ ਨੂੰ ਦੋ ਵੱਡੀਆਂ ਸੌਗਾਤਾਂ ਦੇਣ ਤੇ ਭਾਜਪਾ ਸੂਬਾ ਪ੍ਰਧਾਨ ਜਾਖੜ ਨੇ ਕੇਂਦਰੀ ਮੰਤਰੀਆਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 23 ਸਤੰਬਰ (ਸੰਦੀਪ ਕੁਮਾਰ ਮਾਹਨਾ) - ਕੇਂਦਰੀ ਰੇਲ ਮੰਤਰਾਲੇ ਵਲੋਂ ਪੰਜਾਬ ਨੂੰ ਅੱਜ ਦੋ ਵੱਡੀਆਂ ਸੌਗਾਤਾਂ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ....

Ad Position 21
No active advertisement
ਅਜੀਤ ਡੈਸਕ 23-09-2025

ਚੰਡੀਗੜ੍ਹ, 23 ਸਤੰਬਰ (ਸੰਦੀਪ ਕੁਮਾਰ ਮਾਹਨਾ) - ਕੇਂਦਰੀ ਰੇਲ ਮੰਤਰਾਲੇ ਵਲੋਂ ਪੰਜਾਬ ਨੂੰ ਅੱਜ ਦੋ ਵੱਡੀਆਂ ਸੌਗਾਤਾਂ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜਪੁਰਾ ਤੋਂ ਮੁਹਾਲੀ ਨਵੀਂ ਰੇਲ ਲਾਈਨ, ਦਹਾਕਿਆਂ ਪੁਰਾਣੀ ਮੰਗ ਸੀ ਜਿਸ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਸਰਕਾਰ ਨੇ ਪ੍ਰਵਾਨ ਕੀਤਾ ਹੈ। ਇਸ ਨਾਲ ਪੂਰੇ ਮਾਲਵਾ ਖਿੱਤੇ ਤੋਂ ਚੰਡੀਗੜ੍ਹ ਨਾਲ ਰੇਲ ਸੰਪਰਕ ਹੋਰ ਬਿਹਤਰ ਹੋਵੇਗਾ।

ਦੂਸਰਾ ਫ਼ਿਰੋਜ਼ਪੁਰ ਤੋਂ ਦਿੱਲੀ ਤੱਕ ਲਈ ਨਵੀਂ ਵੰਦੇ ਭਾਰਤ ਰੇਲਗੱਡੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਇਸ ਲਈ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਵਿਸੇਸ਼ ਤੌਰ ’ਤੇ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਜਵਾਬ ਕੀਤਾ ਦਾਇਰ ਅਗਲੀ ਖ਼ਬਰ ਅਨੰਦਪੁਰ ਸਾਹਿਬ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ
Ad Position 24