26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਜਵਾਬ ਕੀਤਾ ਦਾਇਰ

ਚੰਡੀਗੜ੍ਹ, 23 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ....

Ad Position 21
No active advertisement
ਅਜੀਤ ਡੈਸਕ 23-09-2025

ਚੰਡੀਗੜ੍ਹ, 23 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਵਿਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਹਾਈ ਕੋਰਟ ਨੇ ਹੁਣ ਸੁਣਵਾਈ ਸੋਮਵਾਰ 29 ਸਤੰਬਰ ਲਈ ਤੈਅ ਕੀਤੀ ਹੈ।

ਮਜੀਠੀਆ ਨੇ ਇਹ ਪਟੀਸ਼ਨ 31 ਜੁਲਾਈ ਨੂੰ ਅੰਮ੍ਰਿਤਸਰ ’ਚ ਦਰਜ ਇਕ ਐਫ਼.ਆਈ.ਆਰ. ਦੇ ਜਵਾਬ ਵਿਚ ਦਾਇਰ ਕੀਤੀ ਸੀ, ਜਿਸ ਵਿਚ ਉਨ੍ਹਾਂ ’ਤੇ ਵਿਜੀਲੈਂਸ ਜਾਂਚ ਵਿਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਗਿਆ ਸੀ। ਇਹ ਐਫ਼.ਆਈ.ਆਰ. 25 ਜੂਨ ਨੂੰ ਦਰਜ ਕੀਤੀ ਗਈ ਸੀ ਜਦੋਂ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਹੈ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਉਸ ਸਮੇਂ ਦੌਰਾਨ ਵਿਜੀਲੈਂਸ ਟੀਮ ਦੇ ਕੰਮ ਵਿਚ ਰੁਕਾਵਟ ਪਾਈ ਸੀ।

ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਪਹਿਲਾਂ 25 ਅਗਸਤ ਨੂੰ ਅੰਮ੍ਰਿਤਸਰ ਦੀ ਇਕ ਹੇਠਲੀ ਅਦਾਲਤ ਨੇ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਹੁਣ, ਸਰਕਾਰ ਵਲੋਂ ਆਪਣਾ ਜਵਾਬ ਦਾਇਰ ਕਰਨ ਤੋਂ ਬਾਅਦ ਪਟੀਸ਼ਨ ’ਤੇ 29 ਸਤੰਬਰ ਨੂੰ ਸੁਣਵਾਈ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਜਲਦ ਮਾਪੇ ਬਣਗੇ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼ ਅਗਲੀ ਖ਼ਬਰ ਪੰਜਾਬ ਨੂੰ ਦੋ ਵੱਡੀਆਂ ਸੌਗਾਤਾਂ ਦੇਣ ਤੇ ਭਾਜਪਾ ਸੂਬਾ ਪ੍ਰਧਾਨ ਜਾਖੜ ਨੇ ਕੇਂਦਰੀ ਮੰਤਰੀਆਂ ਦਾ ਕੀਤਾ ਧੰਨਵਾਦ
Ad Position 24