ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ।
ਇਸ ਮੌਕੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ। ਬਾਬਾ ਫਰੀਦ ਜੀ ਦੀ ਪਾਵਨ ਬਾਣੀ ਸਰਬਸਾਂਝੀਵਾਲਤਾ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਮਨੁੱਖ ਨੂੰ ਪ੍ਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸ ਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਉਨ੍ਹਾਂ ਬਾਬਾ ਫਰੀਦ ਜੀ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਪ੍ਰਚਾਰਕ ਭਾਈ ਸਤਵੰਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ...
ਅਜੀਤ ਡੈਸਕ
23-09-2025