26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਾਬਕਾ ਵਿਧਾਇਕ ਰਘਬੀਰ ਸਿੰਘ ਪ੍ਰਧਾਨ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਰਾਜਨੀਤਿਕ ਆਗੂ ਹੋਏ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਹਲਕੇ ਦੇ ਸਾਬਕਾ ਵਿਧਾਇਕ ਰਘਬੀਰ ਸਿੰਘ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 23-09-2025

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਹਲਕੇ ਦੇ ਸਾਬਕਾ ਵਿਧਾਇਕ ਰਘਬੀਰ ਸਿੰਘ ਪ੍ਰਧਾਨ ਦਾ ਗਿੱਦੜਬਾਹਾ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਤੇ ਅੰਤਿਮ ਯਾਤਰਾ ਵਿਚ ਵੱਖ-ਵੱਖ ਰਾਜਨੀਤਿਕ ਸ਼ਖਸੀਅਤਾਂ ਤੋਂ ਇਲਾਵਾ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗਿੱਦੜਬਾਹਾ ਦੇ ਮੌਜੂਦਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਸੀਨੀਅਰ ਆਗੂ ਸੰਤ ਸਿੰਘ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਸਮੇਤ ਹੋਰ ਆਗੂਆਂ ਅਤੇ ਇਲਾਕਾ ਵਾਸੀਆਂ ਨੇ ਮਰਹੂਮ ਨੇਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। 

Ad Position 22
No active advertisement
ਪਿਛਲੀ ਖ਼ਬਰ ਗਾਇਕ ਜ਼ੁਬੀਨ ਗਰਗ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਪ੍ਰੈਸ ਕਾਨਫਰੰਸ
Ad Position 24