26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹੜ੍ਹ ਪ੍ਰਭਾਵਿਤ ਇਲਾਕੇ ਦਾ ਸਰਵੇਖਣ ਕਰਨ ਲਈ ਕੇਂਦਰੀ ਟੀਮ ਡੇਰਾ ਬਾਬਾ ਨਾਨਕ ਪੁੱਜੀ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 23 ਸਤੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦਾ....

Ad Position 21
No active advertisement
ਅਜੀਤ ਡੈਸਕ 23-09-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 23 ਸਤੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦਾ ਸਰਵੇਖਣ ਕਰਨ ਲਈ ਅੱਜ ਕੇਂਦਰ ਸਰਕਾਰ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਭਾਰਤ ਸਰਕਾਰ ਵਲੋਂ ਗਠਿਤ ਕੀਤੀ ਟੀਮ ਚੇਅਰਮੈਨ ਡਾਕਟਰ ਕਿਰਪਨ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਪੁੱਜੀ। ਇਸ ਮੌਕੇ ਉਨ੍ਹਾਂ ਵਲੋਂ ਸਰਹੱਦੀ ਪਿੰਡ ਗੁਰਚੱਕ, ਠੇਠਰਕੇ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਪਹੁੰਚ ਕੇ ਧੁੱਸੀਂ ਬੰਨ ਉੱਪਰ ਪਏ ਪਾੜਾਂ ਅਤੇ ਕਿਸਾਨਾਂ ਦੇ ਖੇਤਾਂ ਵਿਚ ਭਰੀ ਰੇਤਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਇਸ ਦੀ ਜਲਦ ਰਿਪੋਰਟ ਤਿਆਰ ਕਰਕੇ ਭਾਰਤ ਸਰਕਾਰ ਨੂੰ ਸੌਂਪੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸਤਿਕਾਰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਹਮੇਸ਼ਾ ਫੜੀ ਹੈ ਮੇਰੀ ਬਾਂਹ- ਬਿਕਰਮ ਸਿੰਘ ਮਜੀਠੀਆ ਅਗਲੀ ਖ਼ਬਰ ਬੀ.ਕੇ.ਯੂ. ਕਾਦੀਆਂ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ-ਪੱਤਰ
Ad Position 24