26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਕੱਤਰਤਾ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ...

Ad Position 21
No active advertisement
ਅਜੀਤ ਡੈਸਕ 23-09-2025

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀਆਂ ਇਕੱਤਰਤਾਵਾਂ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਗਰ ਨਿਗਮ ਦੇ ਕਮਿਸ਼ਨਰ  ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ. ਗੁਰਸਿਮਰਨ ਸਿੰਘ, ਤਹਿਸੀਲਦਾਰ ਅੰਗਦਪ੍ਰੀਤ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਜੈਇੰਦਰ ਸਿੰਘ, ਡੀ.ਸੀ.ਪੀ. ਸਿਟੀ ਜਗਜੀਤ ਸਿੰਘ ਵਾਲੀਆ, ਏ.ਡੀ.ਸੀ.ਪੀ.  ਹਰਪਾਲ ਸਿੰਘ ਤੇ ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਸ਼ਾਮਿਲ ਸਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼-ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ।

ਸੁਰਜੀਤ ਸਿੰਘ ਤੁਗਲਵਾਲ ਤੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 8 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 7 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਸਾਈ ਇਸ ਇਤਿਹਾਸਕ ਨਗਰੀ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਨਗਰ ਨਿਗਮ ਦੇ ਕਮਿਸ਼ਨਰ  ਸ਼ੇਰਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਆਪਣੇ ਜ਼ਿੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਪੁਲਿਸ ਪ੍ਰਸ਼ਾਸਨ ਵਲੋਂ ਡੀ.ਸੀ.ਪੀ.  ਜਗਜੀਤ ਸਿੰਘ ਵਾਲੀਆ ਨੇ ਵੀ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਮੈਨੇਜਰ ਸਤਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਸੁਨਾਮ ਮੰਡੀ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਅਗਲੀ ਖ਼ਬਰ ਅਨਾਜ ਮੰਡੀ ਸੰਗਰੂਰ ਵਿਚ ਝੋਨੇ ਦੀ ਆਮਦ ਸ਼ੁਰੂ
Ad Position 24