27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਖੇਤੀਬਾੜੀ ਅਫਸਰ, ਐਸ.ਐਚ.ਓ. ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨਾਲ ਮੀਟਿੰਗਾਂ

ਜੈਂਤੀਪੁਰ, 23 ਸਤੰਬਰ (ਭੁਪਿੰਦਰ ਸਿੰਘ ਗਿੱਲ)-ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਣੀ...

Ad Position 21
No active advertisement
ਅਜੀਤ ਡੈਸਕ 23-09-2025

ਜੈਂਤੀਪੁਰ, 23 ਸਤੰਬਰ (ਭੁਪਿੰਦਰ ਸਿੰਘ ਗਿੱਲ)-ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਣੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਬਲਾਕ ਖੇਤੀਬਾੜੀ ਅਫਸਰ ਡਾਕਟਰ ਦਿਲਬਾਗ ਸਿੰਘ ਭੱਟੀ, ਐਸ.ਐਚ.ਓ. ਜਸਵਿੰਦਰ ਸਿੰਘ ਕੱਥੂਨੰਗਲ ਵਲੋਂ ਬਲਾਕ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ ਉਤੇ ਕਿਸਾਨ ਭਰਾਵਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਕਿ ਜ਼ਮੀਨ ਵਿਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਕਿਉਂਕਿ ਮਿੱਤਰ ਕੀੜੇ ਅੱਗ ਕਾਰਨ ਸੜ ਜਾਂਦੇ ਹਨ ਅਤੇ ਸਾਹ ਦੀਆਂ ਬੀਮਾਰੀਆਂ ਵੀ ਪੈਦਾ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਜਾਣਕਾਰੀ ਦਿੱਤੀ ਗਈ। ਸਬੰਧਿਤ ਖੇਤੀਬਾੜੀ ਅਫਸਰ ਮਜੀਠਾ ਸਟਾਫ ਸ਼ਰਨਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਕੱਥੂਨੰਗਲ, ਸ਼੍ਰੀਮਤੀ ਕਮਲ ਕਾਹਲੋਂ ਖੇਤੀਬਾੜੀ ਵਿਸਥਾਰ ਅਫਸਰ ਵਡਾਲਾ, ਪਹਿਲਵਾਨ ਬਲਵਿੰਦਰ ਸਿੰਘ ਜੇਠੂਵਾਲ, ਤਿਲਕਰਾਜ, ਏ.ਐਸ.ਆਈ ਕਸ਼ਮੀਰ ਸਿੰਘ ਆਦਿ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਵਿਖੇ ਪੰਜਾਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਟਰੱਕ ਪਲਟਿਆ, 4 ਦੀ ਮੌਤ ਅਗਲੀ ਖ਼ਬਰ ਸੁਨਾਮ ਮੰਡੀ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
Ad Position 24