27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਏ.ਆਈ. ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡ: ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ.) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ...

Ad Position 21
No active advertisement
ਅਜੀਤ ਡੈਸਕ 23-09-2025

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ.) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ ਵਰਤਾਰੇ ’ਤੇ ਸਰਕਾਰਾਂ ਤੋਂ ਤੁਰੰਤ ਰੋਕ ਦੀ ਮੰਗ ਕੀਤੀ। ਦਫ਼ਤਰ ਤੋਂ ਜਾਰੀ ਬਿਆਨ ’ਚ ਐਡਵੋਕੇਟ ਧਾਮੀ ਨੇ ਕਿਹਾ ਕਿ ਏ.ਆਈ. ਤਕਨੀਕ ਨਾਲ ਤਿਆਰ ਅਜਿਹੀਆਂ ਵੀਡੀਓ ਨਾ ਸਿਰਫ਼ ਸਿੱਖੀ ਦੇ ਮੁੱਢਲੇ ਸਿਧਾਂਤਾਂ ਦੀ ਉਲੰਘਣਾ ਹੈ ਸਗੋਂ ਵਿਸ਼ਵ ਪੱਧਰੀ ਧਾਰਮਿਕ ਸੰਵੇਦਨਸ਼ੀਲਤਾ ਨੂੰ ਵੀ ਠੇਸ ਪਹੁੰਚਾਉਣ ਵਾਲੀ ਹਰਕਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ ਪਰ ਕੁਝ ਲੋਕਾਂ ਦੀ ਗਲਤ ਪਹੁੰਚ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਏ.ਆਈ. ਤਕਨੀਕ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਸਾਈਬਰ ਕਰਾਈਮ ਸੈੱਲ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਮਾਮਲਿਆਂ ’ਤੇ ਰੋਕ ਲਗਾਉਣ ਲਈ ਠੋਸ ਯਤਨ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਏ.ਆਈ. ਪਲੇਟਫਾਰਮਾਂ ’ਤੇ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਦੀ ਗਲਤ ਜਾਣਕਾਰੀ ਦੇਣ ਦੇ ਮਾਮਲਿਆਂ ਨੂੰ ਲੈ ਕੇ ਜਿਥੇ ਵੱਖ-ਵੱਖ ਪਲੇਟਫਾਰਮਾਂ ਤੱਕ ਪਹੁੰਚ ਕਰ ਚੁੱਕੀ ਹੈ ਅਤੇ ਬਹੁਤ ਸਾਰੀਆਂ ਵੀਡੀਓ ਰਿਪੋਰਟ ਕਰਕੇ ਹਟਾਈਆਂ ਵੀ ਗਈਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ। ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਕਾਰਵਾਈਆਂ ’ਤੇ ਰੋਕ ਲਈ ਇਸ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਜਲਦ ਮੀਟਿੰਗ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਸੰਜੀਦਾ ਮਸਲੇ ਸਬੰਧੀ ਗੰਭੀਰਤਾ ਦਿਖਾਉਂਦਿਆਂ ਜ਼ਰੂਰੀ ਕਦਮ ਚੁੱਕਣ ਅਤੇ ਠੋਸ ਨੀਤੀ ਬਣਾ ਕੇ ਇਸ ਚਲਣ ਨੂੰ ਰੋਕਿਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚਿੰਤਾ ਪ੍ਰਗਟਾਈ ਕਿ ਕੁਝ ਲੋਕਾਂ ਵਲੋਂ ਇਹ ਦੱਸਣ ਵਾਸਤੇ ਕਿ ਇਹ ਗਲਤ ਹੋ ਰਿਹਾ ਹੈ, ਅਜਿਹੀਆਂ ਵੀਡੀਓ ਨੂੰ ਆਪਣੇ ਪੇਜਾਂ ’ਤੇ ਪਾ ਕੇ ਪ੍ਰਚਾਰਿਆ ਜਾ ਰਿਹਾ ਹੈ, ਜੋ ਹੋਰ ਵੀ ਦੁਖਦਾਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਵੀਡੀਓ ਨੂੰ ਪ੍ਰਚਾਰਨ ਦੀ ਥਾਂ ਇਸ ’ਤੇ ਰੋਕ ਲਗਾਉਣ ਲਈ ਰਿਪੋਰਟ ਕੀਤੀ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਹਿਮਾਚਲ ਵਿਖੇ ਪੰਜਾਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਟਰੱਕ ਪਲਟਿਆ, 4 ਦੀ ਮੌਤ
Ad Position 24