27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਢਿਲਵਾਂ, 23 ਸਤੰਬਰ (ਪ੍ਰਵੀਨ ਕੁਮਾਰ)-ਮੰਡੀਆਂ ਅੰਦਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ...

Ad Position 21
No active advertisement
ਅਜੀਤ ਡੈਸਕ 23-09-2025

ਢਿਲਵਾਂ, 23 ਸਤੰਬਰ (ਪ੍ਰਵੀਨ ਕੁਮਾਰ)-ਮੰਡੀਆਂ ਅੰਦਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਕੀਤਾ। ਦਾਣਾ ਮੰਡੀ ਢਿਲਵਾਂ ਵਿਖੇ ਈ.ਐਫ਼. ਟ੍ਰੇਡਿੰਗ ਕੰਪਨੀ ਉਤੇ ਆਈ ਝੋਨੇ ਦੀ ਫ਼ਸਲ ਦੀ ਖਰੀਦ ਸਰਕਾਰੀ ਖਰੀਦ ਏਜੰਸੀ ਮਾਰਕਫੈੱਡ ਵਲੋਂ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਪਾਠਕ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੰਡੀ ਅੰਦਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਸਹੂਲਤ ਲਈ ਸਭ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਕਟਾਈ ਲਈ ਕਾਹਲੀ ਨਾ ਕਰਨ ਅਤੇ ਝੋਨਾ ਪੱਕਣ ਉਤੇ ਹੀ ਕਟਵਾਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਵੇ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਮਦੇਵੀ 'ਚ ਪਰਾਲੀ ਸਾੜਨ ਦੀ ਘਟਨਾ ਦਰਜ ਅਗਲੀ ਖ਼ਬਰ ਏ.ਆਈ. ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡ: ਧਾਮੀ ਨੇ ਲਿਆ ਸਖ਼ਤ ਨੋਟਿਸ
Ad Position 24