ਜੈਂਤੀਪੁਰ, 23 ਸਤੰਬਰ (ਭੁਪਿੰਦਰ ਸਿੰਘ ਗਿੱਲ)-ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਉਤੇ ਸਥਿਤ ਪਿੰਡ ਕੱਥੂਨੰਗਲ ਦੇ ਬਾਈਪਾਸ ਉਤੇ ਅੰਮ੍ਰਿਤਸਰ ਵਾਲੀ ਸਾਈਡ ਤੋਂ ਆ ਰਹੀ ਆਈ-20 ਕਾਰ ਜਦੋਂ ਕਿਸੇ ਹੋਰ ਵਾਹਨ ਨੂੰ ਪਾਸ ਕਰਨ ਲੱਗੀ ਤਾਂ ਪਿੱਛੇ ਆ ਰਹੇ ਟਿੱਪਰ ਟਰਾਲੇ ਨਾਲ ਟਕਰਾਅ ਗਈ, ਜਿਸ ਕਾਰਨ ਆਈ-20 ਕਾਰ ਦਾ ਕਾਫੀ ਨੁਕਸਾਨ ਹੋ ਗਿਆ। ਮਾਮਲਾ ਪੁਲਿਸ ਥਾਣਾ ਕੱਥੂਨੰਗਲ ਵਿਖੇ ਪੁੱਜ ਗਿਆ ਹੈ, ਜਿਸ ਉਤੇ ਕਾਰ ਚਾਲਕ ਸਮੇਤ ਪਰਿਵਾਰ ਨੂੰ ਨਿਰਾਸ਼ ਵਾਪਸ ਪਰਤਣਾ ਪਿਆ। ਮੌਕੇ ਉਤੇ ਮੌਜੂਦ ਕੁਝ ਲੋਕਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਉਤੇ ਦੱਸਿਆ ਕਿ ਟਿੱਪਰ ਟਰੱਕ ਵਾਲੇ ਪੁਲਿਸ ਵਾਲਿਆਂ ਦੇ ਜਾਣ-ਪਛਾਣ ਵਾਲੇ ਵਿਅਕਤੀ ਹਨ, ਇਸ ਲਈ ਕਾਰ ਸਵਾਰ ਪਰਿਵਾਰ ਨੂੰ ਕੋਈ ਇਨਸਾਫ ਨਹੀਂ ਮਿਲ ਸਕਿਆ। ਖਬਰ ਲਿਖੇ ਜਾਣ ਤੱਕ ਦੋਵੇਂ ਵਾਹਨ ਪੁਲਿਸ ਥਾਣਾ ਕੱਥੂਨੰਗਲ ਵਿਚ ਖੜ੍ਹੇ ਸਨ। ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਕਾਰ ਤੇ ਟਰੱਕ ਦੀ ਟੱਕਰ 'ਚ ਸਵਾਰ ਵਾਲ-ਵਾਲ ਬਚੇ
ਜੈਂਤੀਪੁਰ, 23 ਸਤੰਬਰ (ਭੁਪਿੰਦਰ ਸਿੰਘ ਗਿੱਲ)-ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਉਤੇ ਸਥਿਤ ਪਿੰਡ ਕੱਥੂਨੰਗਲ...
ਅਜੀਤ ਡੈਸਕ
23-09-2025